ਜਲੰਧਰ (ਧਵਨ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੋਟਰਾਂ ਨੂੰ ਕਾਂਗਰਸ ਅਤੇ ਭਾਜਪਾ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਜਲੰਧਰ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਲਈ ਖ਼ਤਰਨਾਕ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਭ੍ਰਿਸ਼ਟਾਚਾਰ ਸਿਖਰਾਂ ’ਤੇ ਸੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਕਦੇ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨ ਬਣਾਉਂਦੀ ਹੈ ਅਤੇ ਕਦੇ ਉਸਨੇ ਆਰ. ਡੀ. ਐੱਫ. ਨੂੰ ਖਤਮ ਕਰਕੇ ਪੰਜਾਬ ਦੀ ਆਰਥਿਕ ਹਾਲਤ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ। ਹੁਣ ਆਰ. ਡੀ. ਐੱਫ. ਨੂੰ ਜਿਸ ਤਰ੍ਹਾਂ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਉਹ ਆਪਣੇ ਆਪ ਵਿਚ ਕੇਂਦਰ ਸਰਕਾਰ ਦਾ ਪੰਜਾਬ ਅਤੇ ਕਿਸਾਨਾਂ ਵਿਰੁੱਧ ਵੱਡਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ 1000 ਕਰੋੜ ਰੁਪਏ ਦਾ ਚੂਨਾ ਲਾਇਆ ਗਿਆ ਹੈ, ਨਹੀਂ ਤਾਂ ਇਹ ਰਕਮ ਪੰਜਾਬ ਦੇ ਵਿਕਾਸ ਕਾਰਜਾਂ ’ਤੇ ਖਰਚ ਕੀਤੀ ਜਾਣੀ ਸੀ।
ਇਹ ਵੀ ਪੜ੍ਹੋ : ਉਪ-ਚੋਣ ’ਚੋਂ ਅਕਾਲੀ ਦਲ ਮੈਦਾਨ ਛੱਡ ਕੇ ਭੱਜਿਆ, ਕਾਂਗਰਸ ’ਚ ਨਿਰਾਸ਼ਾ ਦਾ ਮਾਹੌਲ : ਹਰਪਾਲ ਚੀਮਾ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਾਰ-ਵਾਰ ਕਹਿ ਚੁੱਕੇ ਹਨ ਕਿ ਆਮ ਆਦਮੀ ਪਾਰਟੀ 3.5 ਕਰੋੜ ਪੰਜਾਬੀਆਂ ਦੀ ਆਪਣੀ ਪਾਰਟੀ ਹੈ। ਬਾਕੀ ਸਾਰੀਆਂ ਸਿਆਸੀ ਪਾਰਟੀਆਂ ਨੇ ਜਾਂ ਤਾਂ ਵੰਸ਼ਵਾਦ ਨੂੰ ਅੱਗੇ ਵਧਾਇਆ ਹੈ ਜਾਂ ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਨੂੰ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ 2022 ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਫਤਵਾ ਦਿੱਤਾ ਸੀ, ਉਸੇ ਤਰ੍ਹਾਂ ਦਾ ਫਤਵਾ ਜਲੰਧਰ ਉਪ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਹਮੇਸ਼ਾ ਹੀ ਲੋਕਾਂ ਦੀਆਂ ਵੋਟਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਨੇ ਦਲਿਤਾਂ ਅਤੇ ਸ਼ਹਿਰੀਆਂ ਦੇ ਵੋਟ ਬੈਂਕ ਦੀ ਵਰਤੋਂ ਆਪਣੇ ਸਿਆਸੀ ਹਿੱਤਾਂ ਨੂੰ ਸੰਵਾਰਨ ਲਈ ਕੀਤੀ ਹੈ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਚੀਮਾ ਨੇ ਸੁਸ਼ੀਲ ਰਿੰਕੂ ਦੇ ਹੱਕ ਵਿਚ ਵਿਆਪਕ ਪ੍ਰਚਾਰ ਕੀਤਾ ਅਤੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਉਪ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ 2024 ਵਿਚ ਹੋਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ ਵੀ ਜਿੱਤੇਗੀ।
ਇਹ ਵੀ ਪੜ੍ਹੋ : CM ਮਾਨ ਨੇ ਰਿੰਕੂ ਦੇ ਹੱਕ 'ਚ ਕੀਤਾ ਰੋਡ ਸ਼ੋਅ, ਕਿਹਾ - 'ਜਲੰਧਰ ਦੇ ਲੋਕਾਂ ਕੋਲ ਇਤਿਹਾਸ ਸਿਰਜਣ ਦਾ ਮੌਕਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਨਸ਼ੇ ਕਾਰਣ ਸੁੰਨੀ ਹੋਈ ਮਾਂ ਦੀ ਕੁੱਖ, ਕੁਰਲਾਉਂਦੀ ਨੇ ਆਖਿਆ ‘ਮੇਰਾ ਪੁੱਤ ਤਾਂ ਚਲਾ ਗਿਆ, ਦੂਜਿਆਂ ਦੇ ਬਚਾ ਲਓ’
NEXT STORY