ਚੰਡੀਗੜ੍ਹ (ਰਮਨਜੀਤ ਸਿੰਘ) – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਕਾਰ ਨੂੰ ਲਿਖੇ ਪੱਤਰ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲ ਨੂੰ ਪੰਜਾਬ ਦੇ ਕਰਜ਼ੇ ਦੀ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਸਾਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿਚ ਦਿੱਤਾ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਸਾਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵਲੋਂ ਪੰਜਾਬ ’ਤੇ ਥੋਪੇ ਗਏ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਕਰਕੇ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਅਦਾ ਕਰਨੇ ਪੈ ਰਹੇ ਹਨ। ਕਰਜ਼ੇ ਦੀ ਕਿਸ਼ਤ ਅਤੇ ਵਿਆਜ ਅਦਾ ਕਰਨ ਦੇ ਬਾਵਜੂਦ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ ਮਿਲੀ ਲੰਡਨ ਦੀ ਕੁੜੀ ਨੇ ਚਾੜ੍ਹ 'ਤਾ ਚੰਨ, ਮੱਥਾ ਪਿੱਟਦਾ ਰਹਿ ਗਿਆ ਪੰਜਾਬੀ ਨੌਜਵਾਨ
ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਇਸ ਕਰਕੇ ਪੱਤਰ ਲਿਖਿਆ ਗਿਆ ਹੈ ਕਿਉਂਕਿ ਉਹ ਪੰਜਾਬ ਸਰਕਾਰ ਨੂੰ ਵਾਰ-ਵਾਰ ਪੱਤਰ ਲਿਖਦੇ ਹਨ। ਰਾਜਪਾਲ ਦੇ ਬਿਆਨ ਕਿ ‘ਇਹ ਮਾਮਲਾ ਸੁਪਰੀਮ ਕੋਰਟ ਵਿਚ ਹੈ’ ਦੇ ਜਵਾਬ ਵਿਚ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਰ.ਡੀ.ਐੱਫ਼. ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਹਨ। ਮੁੱਖ ਮੰਤਰੀ ਭਗਵੰਤ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲ ਕੇ ਇਹ ਮੰਗ ਕਰ ਚੁੱਕੇ ਹਨ। ਪਰ ਕੇਂਦਰ ਸਰਕਾਰ ਵਲੋਂ ਕੋਈ ਜਵਾਬ ਨਾ ਮਿਲਣ ਕਾਰਣ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਜਾਣਾ ਪਿਆ।
ਚੀਮਾ ਨੇ ਰਾਜਪਾਲ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਸਾਨੂੰ ਬਜਟ ਸੈਸ਼ਨ ਬੁਲਾਉਣ ਲਈ ਸੁਪਰੀਮ ਕੋਰਟ ਤੱਕ ਵੀ ਜਾਣਾ ਪਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਕੇਂਦਰ ਸਰਕਾਰ ਨਾਲ ਗੱਲ ਕਰਕੇ ਆਰ.ਡੀ.ਐੱਫ਼. ਫੰਡ ਦਿਵਾ ਦਿੰਦੇ ਹਨ ਤਾਂ ਪੰਜਾਬ ਸਰਕਾਰ ਸੁਪਰੀਮ ਕੋਰਟ ਤੋਂ ਆਪਣੀ ਅਰਜ਼ੀ ਵਾਪਸ ਲੈ ਲਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਵਾਧੂ ਸਹੂਲਤਾਂ ਮਿਲਣ ਦੇ ਨਾਲ-ਨਾਲ ਬਚਣਗੇ 200 ਕਰੋੜ ਰੁਪਏ
ਉਨ੍ਹਾਂ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਰ.ਡੀ.ਐੱਫ਼. ਦੇ ਪੈਸੇ ਨਾ ਮਿਲਣ ਕਾਰਣ ਪੰਜਾਬ ਦੇ ਪੇਂਡੂ ਖੇਤਰਾਂ ਦੇ ਵਿਕਾਸ ਕਾਰਜਾਂ ਵਿਚ ਕਾਫੀ ਰੁਕਾਵਟ ਆ ਰਹੀ ਹੈ। ਜੇਕਰ ਰਾਜਪਾਲ ਨੂੰ ਸੱਚਮੁੱਚ ਹੀ ਪੰਜਾਬ ਦੀ ਚਿੰਤਾ ਹੈ ਤਾਂ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਵਜੋਂ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨਾਲ ਗੱਲ ਕਰਕੇ ਪੰਜਾਬ ਸਰਕਾਰ ਦੇ ਕਰੀਬ 5000 ਕਰੋੜ ਰੁਪਏ ਦੀ ਆਰ.ਡੀ.ਐੱਫ਼. ਦੀ ਬਕਾਇਆ ਰਾਸ਼ੀ ਦਿਵਾਉਣ ਵਿਚ ਮਦਦ ਕਰਨੀ ਚਾਹੀਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਮਰ ਕੈਦ ਦੀ ਸਜ਼ਾ ਕੱਟ ਰਹੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਨੂੰ ਮਿਲੀ ਪੈਰੋਲ
NEXT STORY