Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:12:01 PM

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

  • lpu student revelation

    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾ

  • Edited By Anmol Tagra,
  • Updated: 26 Jan, 2025 04:12 PM
Sangrur-Barnala
harpal singh cheema sangrur
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੁਲਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਫ਼ਹਿਰਾਉਣ ਦੀ ਰਸਮ ਅਦਾ ਕੀਤੀ।

ਇਸ ਮੌਕੇ ਉਨ੍ਹਾਂ ਨੇ ਦੇਸ਼-ਵਿਦੇਸ਼ ਵਿਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ‘ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਉਨ੍ਹਾਂ ਨੇ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਸੰਗਰੂਰ ਵਾਸੀਆਂ ਦੇ ਨਾਂ ਆਪਣਾ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੇਸ਼ ਦੀਆਂ ਤਿੰਨੋ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਵੀਰਾਂ ਨੂੰ ਸਲਾਮ ਕਰਦਿਆਂ ਕਿਹਾ ਕਿ ਇਹ ਯੋਧੇ ਸਾਡੇ ਦੇਸ਼ ਦੀ ਪ੍ਰਭੂਸੱਤਾ ਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ -  ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆ ਜਾ ਰਹੀਆ ਵੱਖ-ਵੱਖ ਲੋਕ ਪੱਖੀ ਪਹਿਲਕਦਮੀਆਂ ਬਾਰੇ ਸਾਂਝ ਪਾਉਂਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਸੂਬੇ ਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ ਤੇ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ 1% ਰਾਖਵਾਂਕਰਨ ਦਾ ਉਪਬੰਧ ਵੀ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਪ੍ਰਤੀ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਨੇ ਪਹਿਲੀ ਵਾਰ ਇੱਕ ਵਿੱਤੀ ਸਾਲ ਦੇ ਪਹਿਲੇ 9 ਮਹੀਨਿਆਂ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿਚ 30,000 ਕਰੋੜ ਰੁਪਏ ਦਾ ਅੰਕੜਾ ਪਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਤੀ ਵਰ੍ਹੇ ਦੌਰਾਨ ਦਸੰਬਰ ਤੱਕ ਇਨ੍ਹਾਂ ਟੈਕਸਾਂ ਤੋਂ ਕੁੱਲ 31,156 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਪ੍ਰਾਪਤ ਹੋਇਆ ਹੈ। 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਆਪਣੀ ਖਰੀਦ ਦਾ ਬਿੱਲ ਲੈਣ ਵਾਸਤੇ ਉਤਸ਼ਾਹਿਤ ਕਰਨ ਲਈ "ਬਿੱਲ ਲਿਆਓ ਇਨਾਮ ਪਾਓ" ਸਕੀਮ ਜਾਰੀ ਕੀਤੀ ਗਈ ਹੈ ਅਤੇ ਇਸ ਯੋਜਨਾ ਤਹਿਤ ਜਨਵਰੀ 2025 ਤੱਕ 'ਮੇਰਾ ਬਿੱਲ' ਐਪ 'ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 3850 ਜੇਤੂਆਂ ਨੂੰ 2 ਕਰੋੜ 27 ਲੱਖ 40 ਹਜਾਰ ਰੁਪਏ ਦੇ ਇਨਾਮਾਂ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਤੰਬਰ 2023 ਤੋਂ ਸ਼ੁਰੂ ਕੀਤੀ ਗਈ ਇਸ ਸਕੀਮ ਹੇਠਾਂ ਹੁਣ ਤੱਕ 16 ਡਰਾਅ ਸਫਲਤਾਪੂਰਵਕ ਕੱਢੇ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਸਤਾਂ ਦੀ ਖਰੀਦ ਦਾ ਬਿੱਲ ਜ਼ਰੂਰ ਲੈਣ ਕਿਉਂਕਿ ਇਸ ਨਾਲ ਜਿੱਥੇ  ਖਰੀਦੋ-ਫਰੋਖਤ ਦੌਰਾਨ ਹੋਣ ਵਾਲੇ ਕਿਸੇ ਧੋਖੇ ਤੋਂ ਬਚਿਆ ਜਾ ਸਕਦਾ ਹੈ ਉਥੇ ਹੀ ਸੂਬੇ ਦੇ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਵੇਗਾ। 

ਆਪਣੇ ਸੰਦੇਸ਼ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਦਿਆਂ ਰੋਜ਼ਗਾਰ, ਸਿਹਤ, ਸਿੱਖਿਆ ਅਤੇ ਖੇਡ ਖੇਤਰਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਸੂਬੇ ਦੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਉਣ ਲਈ ਮੁਫਤ ਬਿਜਲੀ ਮੁਹੱਈਆ ਕਰਨ ਵਰਗੀਆਂ ਸਹੂਲਤਾਂ ਪ੍ਰਦਾਨ ਕਰਨਾ ਅਤੇ ਪ੍ਰਸ਼ਾਸ਼ਕੀ ਸੁਧਾਰ ਲਿਆਉਣਾ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਕਰੀਬ 34 ਮਹੀਨਿਆਂ ਦੌਰਾਨ 50 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ।

ਇਸ ਮੌਕੇ ਉਨ੍ਹਾਂ ਸੰਗਰੂਰ ਜ਼ਿਲ੍ਹੇ ਦੀਆ ਅਹਿਮ ਪਹਿਲਕਦਮੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ਜਿਸ ਵਿੱਚ ਪਿੰਡ ਖੇੜੀ ਵਿਖੇ ਲਗਭਗ 29 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀ-ਪਾਇਟ ਕੇਂਦਰ, ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਉਂਦਿਆਂ ਸੰਗਰੂਰ ਜਿਲ੍ਹੇ ਦੇ ਪਿੰਡਾਂ ਵਿੱਚ 35 ਅਤੇ ਸ਼ਹਿਰੀ ਇਲਾਕਿਆਂ ਵਿੱਚ 11 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ, ਕਰੀਬ 21 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਿਵਲ ਹਸਪਤਾਲ ਸੰਗਰੂਰ ਦੇ ਵਿਸਥਾਰ ਅਤੇ ਮੌਜੂਦਾ ਨਰਸਿੰਗ ਕਾਲਜ ਦੀ ਵਾਧੂ ਮੰਜ਼ਿਲ ਦੀ ਉਸਾਰੀ ਦੇ ਕਾਰਜ, ਧੂਰੀ ਵਿਖੇ ਤਕਰੀਬਨ 22 ਕਰੋੜ ਰੁਪਏ ਦੀ ਲਾਗਤ ਨਾਲ ਸਬ ਡਵੀਜ਼ਨਲ ਹਸਪਤਾਲ ਅਤੇ ਮੈਟਰਨਲ ਤੇ ਚਾਈਲਡ ਕੇਅਰ ਬਿਲਡਿੰਗ ਦੇ ਨਵੇਂ ਬਲਾਕ ਦੀ ਉਸਾਰੀ ਦੇ ਕਾਰਜ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਦਿੜ੍ਹਬਾ ਸਬ ਡਵੀਜ਼ਨ ਦੇ ਕੌਹਰੀਆਂ ਇਲਾਕੇ ਵਿੱਚ ਸਿਹਤ ਸੁਵਿਧਾਵਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸਿਹਤ ਕੇਂਦਰ ਉਸਾਰਿਆ ਗਿਆ ਹੈ। ਸ਼੍ਰੀ ਚੀਮਾ ਨੇ ਦੱਸਿਆ ਕਿ ਸੰਗਰੂਰ ਜਿਲ੍ਹੇ ਵਿੱਚ ਵੀ 8 ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਸਕੂਲਾਂ ਅਤੇ ਲੜਕੀਆਂ ਦੇ 17 ਸੀਨੀਅਰ ਸੈਕੰਡਰੀ ਸਕੂਲਾਂ ਲਈ ਟ੍ਰਾਂਸਪੋਰਟ ਸੁਵਿਧਾ ਸ਼ੁਰੂ ਕੀਤੀ ਗਈ ਹੈ, ਜਿਸ ਦਾ 10,000 ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲ ਰਿਹਾ ਹੈ। 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਿਆ ਗਿਆ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕਿਸੇ ਸੂਬਾ ਸਰਕਾਰ ਦੁਆਰਾ ਇਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਣ ਦੀ ਇਹ ਪਹਿਲੀ ਘਟਨਾ ਹੈ। ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਦਿੜ੍ਹਬਾ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਬਣਵਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਸਬ ਡਵੀਜ਼ਨਲ ਕੰਪਲੈਕਸ ਦੀ ਚਾਰ ਮੰਜ਼ਿਲਾ ਇਮਾਰਤ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਬੀ.ਡੀ.ਪੀ.ਓ., ਡੀ.ਐਸ.ਪੀ., ਸੀ.ਡੀ.ਪੀ.ਓ. ਅਤੇ ਹੋਰ ਦਫ਼ਤਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦਿੜ੍ਹਬਾ ਵਿਖੇ ਖੁਸ਼ੀ ਗ਼ਮੀ ਦੇ ਮੌਕਿਆਂ ਉਤੇ ਸਮਾਗਮ ਕਰਨ ਲਈ ਲਗਭਗ 2.25 ਕਰੋੜ ਰੁਪਏ ਦੀ ਲਾਗਤ ਨਾਲ ਅੰਬੇਡਕਰ ਭਵਨ (ਕਮਿਊਨਿਟੀ ਸੈਂਟਰ) ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਦਾ ਲੋੜਵੰਦ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ ਕਰਵਾਉਣਾ ਚਾਹੁੰਦੇ ਨੇ ਮੂਸੇਵਾਲਾ ਦੇ 'ਕਾਤਲ'! ਹੋਇਆ ਵੱਡਾ ਖ਼ੁਲਾਸਾ

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਲਾਈਨ ਵਿਖੇ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਸਮੇਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੀ ਉਨ੍ਹਾਂ ਦੇ ਨਾਲ ਸਨ। ਪੁਲਿਸ ਲਾਈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ। ਇਸ ਦੌਰਾਨ ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਵੱਖ-ਵੱਖ ਝਾਕੀਆਂ, ਜਿਨਾਂ ਵਿੱਚ ਸਿਹਤ ਵਿਭਾਗ ਦੇ ਗੈਰ ਸੰਚਾਰੀ ਰੋਗ ਕੰਟਰੋਲ ਪ੍ਰੋਗਰਾਮ, ਸੀਐਮ ਦੀ ਯੋਗਸ਼ਾਲਾ, ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ ਤਿੰਨ, ਪਰਾਲੀ ਨੂੰ ਸਾੜਨ ਤੋਂ ਰੋਕਣ ਦੀ ਮੁਹਿੰਮ, ਪੀਐਸਪੀਸੀਐਲ, ਸਕੂਲ ਆਫ ਐਮੀਨੈਂਸ, ਮਗਨਰੇਗਾ ਸਕੀਮ ਅਤੇ ਸੜਕ ਸੁਰੱਖਿਆ ਫੋਰਸ ਦੀ ਝਾਕੀ ਸ਼ਾਮਿਲ ਸਨ , ਵੀ ਖਿੱਚ ਦਾ ਕੇਂਦਰ ਬਣੀਆਂ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ।

 ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਤਹਿਤ ਕੋਰੀਓਗ੍ਰਾਫੀ, ਸਭਿਆਚਾਰਕ ਵੰਨਗੀਆਂ ਤਹਿਤ ਬੰਗਾਲੀ ਲੋਕ ਨਾਚ, ਪੰਜਾਬ ਦੇ ਰਿਵਾਇਤੀ ਲੋਕ ਨਾਚਾਂ ਗਿੱਧੇ ਅਤੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ।  ਇਸ ਉਪਰੰਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ। ਇਸ ਮੌਕੇ ਮੁੱਖ ਮਹਿਮਾਨ ਨੇ ਜ਼ਿਲਾ ਸੰਗਰੂਰ ਦੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ।

ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਮਿਤੀ 27 ਜਨਵਰੀ ਨੂੰ ਉਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਜਿਨ੍ਹਾਂ ਵਲੋਂ ਅੱਜ ਦੇ ਸਮਾਗਮ ਵਿਚ ਹਿੱਸਾ ਲਿਆ ਗਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸਐਸਪੀ ਸਰਤਾਜ ਸਿੰਘ ਚਹਿਲ ਵੱਲੋਂ ਕੈਬਨਿਟ ਮੰਤਰੀ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨ ਵੱਲੋਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਰਾਜਿਆਂ ਦਾ ਸ਼ਾਹੀ ਨੁਸਖਾ, ਤੁਸੀਂ ਵੀ ਕਰ ਲਓ ਨੋਟ, ਦੇਸ਼ਾਂ-ਵਿਦੇਸ਼ਾਂ ਦੇ ਹਜ਼ਾਰਾਂ ਲੋਕ ਚੁੱਕ ਰਹੇ ਹਨ ਲਾਭ

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਹਿਲੇ ਸਥਾਨ ਉੱਤੇ ਰਹੀ ਸੜਕ ਸੁਰੱਖਿਆ ਫੋਰਸ ਦੀ ਝਾਕੀ, ਦੂਜੇ ਸਥਾਨ ਉੱਤੇ ਰਹੀ ਪੀਐਸਪੀਸੀਐਲ ਦੀ ਝਾਕੀ ਅਤੇ ਤੀਜੇ ਸਥਾਨ ਉੱਤੇ ਰਹੀਆਂ ਸਕੂਲ ਆਫ ਐਮੀਨੈਂਸ ਤੇ ਖੇਡਾਂ ਵਤਨ ਪੰਜਾਬ ਦੀਆਂ ਝਾਕੀਆਂ ਨੂੰ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਪਰੇਡ ਕਮਾਂਡਰ ਡੀਐਸਪੀ ਮੇਜਰ ਗੁਰਪ੍ਰੀਤ ਸਿੰਘ, ਵੱਖ ਵੱਖ ਪਰੇਡ ਟੁਕੜੀਆਂ ਦੇ ਇੰਚਾਰਜ ਵੀ ਸਨਮਾਨਿਤ ਕੀਤੇ ਗਏ। 

ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ ਸਮੇਤ ਸਮੂਹ ਜ਼ੁਡੀਸ਼ੀਅਲ ਅਧਿਕਾਰੀ, ਪੰਜਾਬ ਲੱਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ, ਚੇਅਰਮੈਨ ਪੰਜਾਬ ਰਾਜ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਸਿੰਗਲਾ,  ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਏਡੀਸੀ (ਵਿਕਾਸ) ਸੁਖਚੈਨ ਸਿੰਘ ਪਾਪੜਾ, ਸੀਐਮ ਫੀਲਡ ਅਫਸਰ ਡਾ. ਕਰਮਜੀਤ ਸਿੰਘ, ਐਸਡੀਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਡਾ. ਅਦਿਤਿਆ ਤੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਪ੍ਰਸ਼ਾਸ਼ਨਿਕ ਅਤੇ ਪੁਲਿਸ ਅਧਿਕਾਰੀ, ਵੱਖ ਵੱਖ ਵਿਭਾਗਾਂ ਦੇ ਮੁਖੀ, ਸਕੂਲੀ ਵਿਦਿਆਰਥੀ, ਅਧਿਆਪਕ, ਸ਼ਹਿਰ ਵਾਸੀ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Punjab
  • Sangrur
  • Harpal Singh Cheema
  • Republic Day
  • ਪੰਜਾਬ
  • ਸੰਗਰੂਰ
  • ਹਰਪਾਲ ਸਿੰਘ ਚੀਮਾ
  • ਗਣਤੰਤਰ ਦਿਵਸ

ਖੁੱਲ੍ਹ ਗਏ ਭਾਰਤ-ਪਾਕਿ ਸਰਹੱਦ ਦੇ ਗੇਟ, ਮਠਿਆਈਆਂ ਵੰਡ ਕੇ ਮਨਾਈਆਂ ਖੁਸ਼ੀਆਂ

NEXT STORY

Stories You May Like

  • royal group  foundation day
    ਰੌਇਲ ਗਰੁੱਪ ਆਫ਼ ਕਾਲਜਿਜ਼ ਵਿਖੇ ਐੱਨ.ਐੱਸ.ਐੱਸ. ਸਥਾਪਨਾ ਦਿਵਸ ਮਨਾਇਆ
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • 11th ayurveda day celebrated at the indian consulate in milan
    ਮਿਲਾਨ ਵਿਖੇ ਭਾਰਤੀ ਕੌਂਸਲੇਟ 'ਚ 11ਵਾਂ ਆਯੁਰਵੇਦ ਦਿਵਸ ਮਨਾਇਆ
  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • russian president putin congratulated pm modi on his 76th birthday
    ਰੂਸੀ ਰਾਸ਼ਟਰਪਤੀ ਪੁਤਿਨ ਨੇ PM ਮੋਦੀ ਨੂੰ 76ਵੇਂ ਜਨਮਦਿਨ ਦੀ ਦਿੱਤੀ ਵਧਾਈ
  • italian pm meloni sends a special message on pm modi  s birthday
    PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ, ਭੇਜਿਆ ਖਾਸ ਮੈਸੇਜ
  • chandigarh university students celebrated  world tourism day
    ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ‘ ਵਿਸ਼ਵ ਸੈਰ-ਸਪਾਟਾ ਦਿਵਸ’
  • meerut  air force  air show  sky  tricolour
    ਮੇਰਠ ’ਚ ਹਵਾਈ ਫੌਜ ਦਾ ਰੋਮਾਂਚਕ ਏਅਰ ਸ਼ੋਅ, ਆਸਮਾਨ ’ਚ ਬਣਾਇਆ ਤਿਰੰਗਾ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
Trending
Ek Nazar
ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cp office ludhiana
      ਪੁਲਸ ਕਮਿਸ਼ਨਰ ਦਫ਼ਤਰ ’ਚ ਭਾਰੀ ਸੁਰੱਖਿਆ ਦੌਰਾਨ ਪੁਲਸ ਨੂੰ ਝਕਾਨੀ ਦੇ ਕੇ ਫ਼ਰਾਰ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • dubai ludhiana sukhdev singh
      ਦੁਬਈ ’ਚ ਡੇਢ ਮਹੀਨੇ ਤੋਂ ਪਈ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਰੌੜ ਪਹੁੰਚੀ
    • firecrackers
      ਪਟਾਕਿਆਂ ਦੀ ਖ਼ਰੀਦ ਨੂੰ ਲੈ ਕੇ ਦੁਕਾਨਦਾਰਾਂ ਨੂੰ ਖ਼ਾਸ ਅਪੀਲ, ਪੜ੍ਹੋ ਪੂਰੀ ਖ਼ਬਰ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ...
    • borrowed money  individual  family
      ਪੰਜਾਬ : ਉਧਾਰ ਦਿੱਤੇ ਪੈਸੇ ਮੰਗਣ 'ਤੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ 'ਤਾ ਕਤਲ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • highcourt strict on mp mla cases
      ਸਾਂਸਦ-ਵਿਧਾਇਕਾਂ ਦੇ ਮਾਮਲਿਆਂ ’ਤੇ ਹਾਈਕੋਰਟ ਸਖ਼ਤ, ਜਾਰੀ ਕੀਤੇ ਸਪੱਸ਼ਟ ਨਿਰਦੇਸ਼
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • sunil jakhar statement
      ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +