ਤਰਨਤਾਰਨ - ਆਮ ਆਦਮੀ ਪਾਰਟੀ ਦੇ ਨਵੇਂ ਬਣਨ ਵਾਲੇ ਜਥੇਬੰਦਕ ਢਾਂਚੇ 'ਚ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਾਲੇ ਮਿਹਨਤੀ ਅਤੇ ਵਫਾਦਾਰ ਵਰਕਰਾਂ ਨੂੰ ਢੁੱਕਵੇਂ ਅਹੁਦੇ ਤੇ ਹੋਰ ਜ਼ਿੰਮੇਵਾਰੀਆਂ ਸੌਂਪ ਕੇ ਪਾਰਟੀ ਵਰਕਰਾਂ ਦਾ ਮਨੋਬਲ ਉੱਚਾ ਚੁੱਕਣ ਦਾ ਯਤਨ ਕੀਤਾ ਜਾਵੇ। ਇਹ ਪ੍ਰਗਟਾਵਾ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਮੀਡੀਆ ਇੰਚਾਰਜ ਲੈਕਚਰਾਰ ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਨੇ ਕਿਹਾ ਕਿ ਨਵੇਂ ਢਾਂਚੇ ਵਿਚ ਪਾਰਟੀ ਪ੍ਰਤੀ ਵਫਾਦਾਰ ਵਰਕਰਾਂ ਨੂੰ ਪਹਿਲ ਦੇ ਆਧਾਰ 'ਤੇ ਤਰੱਕੀਆਂ ਦਿੱਤੀਆਂ ਜਾਣ ਤਾਂ ਜੋ ਆਮ ਆਦਮੀ ਪਾਰਟੀ ਦੂਸਰੀਆਂ ਪਾਰਟੀਆਂ ਦੇ ਮੁਕਾਬਲੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦੇ ਮਾਮਲੇ 'ਚ ਮੋਹਰੀ ਬਣ ਸਕੇ।
ਸ਼ਹਿਰ ਵਾਸੀਆਂ ਨੂੰ 31 ਤੱਕ ਮਿਲੇਗੀ ਸੀਵਰੇਜ ਦੀ ਸਹੂਲਤ
NEXT STORY