ਹੁਸ਼ਿਆਰਪੁਰ (ਅਮਰਿੰਦਰ) - ਮੱਧ ਪ੍ਰਦੇਸ਼ 'ਚ ਇਕ ਫੌਜੀ ਅਦਾਰੇ 'ਚੋਂ ਹਥਿਆਰ ਅਤੇ ਗੋਲੀ ਸਿੱਕਾ ਚੋਰੀ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਮੁਲਜ਼ਮ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚੋਂ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਹੱਥ 'ਤੇ ਸੱਟ ਲੱਗਣ ਕਾਰਨ 25 ਸਾਲਾ ਫੌਜੀ ਭਗੌੜੇ ਹਰਪ੍ਰੀਤ ਸਿੰਘ ਨੂੰ ਪਿਛਲੇ 2 ਹਫਤੇ ਪਹਿਲਾਂ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਲਿਆਂਦਾ ਸੀ। ਹੁਸ਼ਿਆਰਪੁਰ ਦੇ ਐੱਸ.ਐੱਸ.ਪੀ. ਗੌਰਵ ਗਰਗ ਨੇ ਦੱਸਿਆ ਕਿ ਹਰਪ੍ਰੀਤ ਬਾਥਰੂਮ ਜਾਣ ਦਾ ਬਹਾਨਾ ਬਣਾ ਕੇ ਤੜਕੇ 4 ਕੁ ਵਜੇ ਦੇ ਕਰੀਬ ਪੁਲਸ ਮੁਲਾਜ਼ਮਾਂ ਦੀਆਂ ਅੱਖਾਂ 'ਚ ਘੱਟਾ ਪਾ ਕੇ ਹਸਪਤਾਲ ਦੀ ਕੰਧ ਟੱਪ ਕੇ ਫਰਾਰ ਹੋ ਗਿਆ।
ਉਨ੍ਹਾਂ ਕਿਹਾ ਕਿ ਫਰਾਰ ਹੋਏ ਹਰਪ੍ਰੀਤ ਨੂੰ ਜਲਦ ਕਾਬੂ ਕਰ ਲਿਆ ਜਾਏਗਾ। ਉਸ ਨੇ ਘੱਟੋ-ਘੱਟ 4 ਪੁਲਸ ਮੁਲਾਜ਼ਮਾਂ ਨੂੰ ਚਕਮਾ ਦਿੱਤਾ ਹੈ। ਉਹ ਪਹਿਲਾਂ ਹੁਸ਼ਿਆਰਪੁਰ ਜ਼ਿਲੇ ਦੀ ਇਕ ਜੇਲ 'ਚ ਬੰਦ ਸੀ। ਦੱਸ ਦੇਈਏ ਕਿ ਹਰਪ੍ਰੀਤ ਸਿੰਘ ਨੇ ਫੌਜੀ ਟ੍ਰੈਨਿੰਗ ਸੈਂਟਰ 'ਚੋਂ ਫੌਜ ਦੇ ਹਥਿਆਰ ਚੋਰੀ ਕੀਤੇ ਹਨ। ਟਾਂਡਾ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਬੀਤੀ 9 ਦਸੰਬਰ 2019 ਨੂੰ ਹਰਪ੍ਰੀਤ ਨੂੰ ਉਸ ਦੇ ਚਾਰ ਸਾਥੀਆਂ ਸਣੇ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਸੀ।
17 ਜਨਵਰੀ ਨੂੰ ਹੋਵੇਗਾ ਪੰਜਾਬ ਦੇ ਨਵੇਂ ਭਾਜਪਾ ਪ੍ਰਧਾਨ ਦਾ ਐਲਾਨ
NEXT STORY