ਅੰਮ੍ਰਿਤਸਰ (ਗੁਰਿੰਦਰ ਸਾਗਰ)- ਬੀਤੇ ਕੁਝ ਮਹੀਨੇ ਪਹਿਲਾਂ ਲੁਧਿਆਣਾ ਦੇ ਕੋਰਟ ਕੰਪਲੈਕਸ ’ਚ ਹੋਏ ਬੰਬ ਬਲਾਸਟ ਨੂੰ ਲੈ ਕੇ ਪੁਲਸ ਵੱਲੋਂ ਹਰਪ੍ਰੀਤ ਸਿੰਘ ਉਰਫ਼ ਹੈਪੀ ਮਲੇਸ਼ੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਹਰਪ੍ਰੀਤ ਸਿੰਘ ਉਰਫ਼ ਬੱਬਾ ਦੇ ਮਾਤਾ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ’ਚ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਹਰਪ੍ਰੀਤ 16 ਸਾਲ ਮਲੇਸ਼ੀਆ ’ਚ ਲਾ ਕੇ ਆਇਆ ਸੀ। ਹਰਪ੍ਰੀਤ ਸਿੰਘ ਬੀਤੇ 4 ਸਾਲਾਂ ਤੋਂ ਉਸ ਵੱਲੋਂ ਮਲੇਸ਼ੀਆ ਕੰਮ ਕੀਤਾ ਜਾ ਰਿਹਾ ਸੀ ਪਰ ਉਹ ਚਾਰ ਸਾਲ ਤੋਂ ਘਰ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਸਾਰੀ ਘਟਨਾ ਬਣਾਈ ਜਾ ਰਹੀ ਹੈ ਅਤੇ ਇਹ ਗਿਣੀ ਮਿਥੀ ਸਾਜਿਸ਼ ਹੈ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਮਲੇਸ਼ੀਆ ਜਿਸ ਦਾ ਪੂਰਾ ਨਾਮ ਹਰਪ੍ਰੀਤ ਸਿੰਘ ਉਰਫ਼ ਬੱਬਾ ਹੈ, ਉਸ ਨੂੰ ਫ਼ਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਦੀ ਮਾਤਾ ਨੇ ਕਿਹਾ ਕਿ 16 ਸਾਲ ਪਹਿਲਾਂ ਹੀ ਉਸ ਵੱਲੋਂ ਅੰਮ੍ਰਿਤਪਾਨ ਕੀਤਾ ਗਿਆ ਸੀ ਅਤੇ ਹੁਣ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਭਾਰਤ-ਪਾਕਿਸਤਾਨ ਸਰਹੱਦ ਤੋਂ 5 ਕਿੱਲੋ ਹੈਰੋਇਨ ਬਰਾਮਦ, ਇਕ ਵੱਡਾ ਡਰੋਨ ਵੀ ਮਿਲਿਆ
ਹਰਪ੍ਰੀਤ ਸਿੰਘ ਉਰਫ਼ ਹੈਪੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੀ ਮਾਤਾ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਬਚਪਨ ’ਚ ਹੀ ਅੰਮ੍ਰਿਤਪਾਨ ਕਰ ਲਿਆ ਗਿਆ ਸੀ। ਹੁਣ ਪੁਲਸ ਵੱਲੋਂ ਉਸ ’ਤੇ ਜਾਣ ਬੁੱਝ ਕੇ ਗੰਭੀਰ ਆਰੋਪ ਲਗਾਏ ਜਾ ਰਹੇ ਹਨ। ਹਰਪ੍ਰੀਤ ਸਿੰਘ ਨੇ ਕਦੀ ਵੀ ਕੋਈ ਬੁਰਾ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਹ ਅਕਸਰ ਹੀ ਗੁਰੂ ਦੇ ਚਰਨਾਂ ’ਚ ਬੈਠ ਕੇ ਅਰਦਾਸ ਕਰਦਾ ਸੀ ਅਤੇ ਉਨ੍ਹਾਂ ਨੂੰ ਆਪਣੇ ਗੁਰੂ ’ਤੇ ਭਰੋਸਾ ਹੈ ਕੀ ਗੁਰੂ ਉਨ੍ਹਾਂ ਦੇ ਪੁੱਤਰ ਨੂੰ ਇਸ ਕੇਸ ’ਚੋਂ ਬਾਹਰ ਕੱਢਣਗੇ। ਉਨ੍ਹਾਂ ਨੇ ਸਰਕਾਰ ਅੱਗੇ ਬੇਨਤੀ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੇ ਨਾਲ ਕੁੱਝ ਵੀ ਗਲਤ ਨਾ ਹੋਵੇ। ਉਨ੍ਹਾਂ ਕਿਹਾ ਕਿ ਕੁਝ ਸਮੇਂ ਪਹਿਲਾਂ ਹੀ ਉਸਦੀ ਤਸਵੀਰ ਅਖ਼ਬਾਰ ਅਤੇ ਹੋਰ ਜਰੀਏ ਰਾਹੀਂ ਉਨ੍ਹਾਂ ਤੱਕ ਪਹੁੰਚੀ ਗਈ ਸੀ ਪਰ ਉਨ੍ਹਾਂ ਨੂੰ ਪਤਾ ਹੈ ਕਿ ਉਸ ਦਾ ਪੁੱਤਰ ਕੋਈ ਵੀ ਗਲਤ ਕੰਮ ਨਹੀਂ ਕਰ ਸਕਦਾ।
ਇਹ ਵੀ ਪੜ੍ਹੋ- ਸ਼ਾਹਪੁਰ ਕੰਢੀ ਡੈਮ ਦਾ ਕੰਮ 8 ਮਹੀਨਿਆਂ ਤੱਕ ਹੋਵੇਗਾ ਪੂਰ, ਬੰਦ ਹੋਵੇਗਾ ਪਾਕਿ ’ਚ ਜਾਣ ਵਾਲਾ ਪਾਣੀ
ਇੱਥੇ ਜ਼ਿਕਰਯੋਗ ਹੈ ਕਿ ਹੈਪੀ ਮਲੇਸ਼ੀਆ ਨੂੰ ਲੈ ਕੇ ਐੱਨ.ਆਈ.ਏ ਦੀ ਟੀਮ ਵੱਲੋਂ 10 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਅੱਜ ਉਸ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਪਰ ਹਰਪ੍ਰੀਤ ਸਿੰਘ ਉਰਫ਼ ਬੱਬਾ ਜਿਸਨੂੰ ਕਿ ਪੁਲਸ ਹਰਪ੍ਰੀਤ ਸਿੰਘ ਉਰਫ਼ ਹਰਪ੍ਰੀਤ ਮਲੇਸ਼ੀਆ ਅਤੇ ਨਾਮ ਤੋਂ ਗ੍ਰਿਫ਼ਤਾਰ ਕਰਕੇ ਵਾਪਸ ਲਿਆ ਰਹੀ ਹੈ। ਉਸ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਨਿਰਦੋਸ਼ ਹੈ ਅਤੇ ਜਾਣ-ਬੁੱਝ ਕੇ ਪੁਲਸ ਉਸ ਦੀ ਕਾਰਵਾਈ ਕਰ ਰਹੀ ਹੈ। ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਮਲੇਸ਼ੀਆ ਦੇ ਸੰਪਰਕ ਨਾਲ ਹਨ ਜਾਂ ਉਨ੍ਹਾਂ ਦੀ ਮਾਤਾ ਦੇ ਮੁਤਾਬਕ ਉਨ੍ਹਾਂ ਦਾ ਪੁੱਤਰ ਨਿਰਦੋਸ਼ ਹੈ।
ਜ਼ਿਲ੍ਹਾ ਖ਼ਪਤਕਾਰ ਸੁਰੱਖਿਆ ਫੋਰਮ ਨੇ ਸੈਨਾ ਦੇ ਲੈਫ.ਕਰਨਲ ਵੱਲੋਂ ਦਾਇਰ ਪਟੀਸ਼ਨ ’ਤੇ ਲਾਇਆ 15 ਹਜ਼ਾਰ ਜੁਰਮਾਨਾ
NEXT STORY