ਬਠਿੰਡਾ/ਲੁਧਿਆਣਾ, (ਮੁੱਲਾਂਪੁਰੀ) : ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ PM ਮੋਦੀ ਤੇ ਅਮਿਤ ਸ਼ਾਹ ਤੋਂ ਮਿਲਣ ਦਾ ਸਮਾਂ ਲੈਣ ਦੀ ਗੱਲ ਵੀ ਆਖ਼ੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਨਵੇਂ ਅਕਾਲੀ ਦਲ ਨਾਲ ਜੁੜਿਆ ਸਾਬਕਾ MP
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਅਜ਼ਾਦੀ ਦਿਹਾੜੇ 'ਤੇ ਚਿੱਠੀ ਲਿਖ ਰਹੇ ਹਨ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ, ਕਿਉਂਕਿ ਇਸ ਬਾਰੇ ਸੁਪਰੀਮ ਕੋਰਟ ਨੇ ਵੀ ਕਹਿ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਇਕ ਵਫ਼ਦ ਲੈ ਕੇ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਸਮਾਂ ਲੈ ਰਹੇ ਹਾਂ, ਤਾਂ ਜੋ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!
ਇਸ ਦੌਰਾਨ ਪੱਤਰਕਾਰਾਂ ਵੱਲੋਂ ਗੱਠਜੋੜ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਹਮਖ਼ਿਆਲੀਆਂ ਨਾਲ ਗੱਠਜੋੜ ਦੀਆਂ ਤੰਦਾਂ ਬੁਣੀਆਂ ਜਾ ਰਹੀਆਂ ਹਨ, ਜਲਦੀ ਇਹ ਇਹ ਗੱਲ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਇਕ ਨਵੀਂ ਲਹਿਰ ਪੈਦਾ ਕਰਨ ਲਈ ਉਹ ਪਿੰਡ-ਪਿੰਡ ਜਾਣਗੇ ਤਾਂ ਜੋ ਪੰਜਾਬ ਵਿਚ ਇਕ ਪੰਥਕ ਲਹਿਰ ਪੈਦਾ ਹੋ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿਆਸਤ 'ਚ ਹਲਚਲ! ਨਵੇਂ ਅਕਾਲੀ ਦਲ ਨਾਲ ਜੁੜਿਆ ਸਾਬਕਾ MP
NEXT STORY