ਚੰਡੀਗੜ੍ਹ- ਦੁਨੀਆ ਭਰ 'ਚ ਮਸ਼ਹੂਰ ਪੰਜਾਬੀ ਸਿੰਗਰ ਹਾਰਡੀ ਸੰਧੂ 'ਤੇ ਪ੍ਰਸ਼ਾਸਨ ਦੀ ਵੱਡੀ ਗਾਜ ਡਿੱਗ ਗਈ ਹੈ। ਉਨ੍ਹਾਂ ਨੂੰ ਚੰਡੀਗੜ੍ਹ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 34 'ਚ ਇਕ ਫੈਸ਼ਨ ਸ਼ੋਅ ਦੌਰਾਨ ਉਨ੍ਹਾਂ ਨੇ ਪਰਫਾਰਮ ਕਰ ਰਹੇ ਸਨ, ਜਿਸ ਦੀ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਜਾਜ਼ਤ ਨਹੀਂ ਲਈ। ਇਸ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ।
ਜ਼ਿਕਰਯੋਗ ਹੈ ਕਿ ਹਾਰਡੀ ਸੰਧੂ ਦਾ ਨਾਂ ਪੂਰੀ ਦੁਨੀਆ 'ਚ ਮਸ਼ਹੂਰ ਹੈ ਤੇ ਦੁਨੀਆ ਦੇ ਕੋਨੇ-ਕੋਨੇ 'ਚ ਉਨ੍ਹਾਂ ਦੇ ਪ੍ਰਸ਼ੰਸਕ ਵਸਦੇ ਹਨ। ਉਸ ਨੇ 'ਸੋਚ', 'ਨਾਂਹ ਗੋਰੀਏ', 'ਜੋਕਰ', 'ਕਿਆ ਬਾਤ ਐ', 'ਬੈਕਬੋਨ', 'ਬਿਜਲੀ-ਬਿਜਲੀ' ਵਰਗੇ ਸੁਪਰਹਿੱਟ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ 'ਚ ਇਖ ਵੱਖਰੀ ਪਛਾਣ ਬਣਾਈ ਹੋਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ 'ਚ ਨਹੀਂ ਮਿਲੀ ਇਕ ਵੀ ਸੀਟ ; ਫ਼ਿਰ ਵੀ ਪੰਜਾਬ ਦੇ ਕਾਂਗਰਸੀ ਖ਼ੁਸ਼ੀ 'ਚ ਪਾ ਰਹੇ 'ਭੰਗੜੇ'
NEXT STORY