ਹਰਸਾ ਛੀਨਾ (ਰਕੇਸ਼ ਭੱਟੀ): ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਉੱਚਾ ਕਲਾ ਦੇ ਇਕ ਕਿਸਾਨ ਵਲੋਂ ਕੁਝ ਲੋਕਾਂ ਤੋਂ ਦੁੱਖੀ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਆਪੇ 'ਚੋਂ ਬਾਹਰ ਹੋਏ ਕਿਸਾਨ, ਅਰਧ ਨਗਨ ਹੋ ਕੇ ਕਰ ਰਹੇ ਨੇ ਪ੍ਰਦਰਸ਼ਨ (ਤਸਵੀਰਾਂ)
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਣਜੀਤ ਸਿੰਘ (42) ਵਜੋਂ ਹੋਈ ਹੈ। ਕਿਸਾਨ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਲਾਈਵ ਹੋ ਕੇ ਇਕ ਖ਼ੁਦਕੁਸ਼ੀ ਨੋਟ 'ਚ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ 'ਮੇਰੀ ਮੌਤ ਦਾ ਜ਼ਿੰਮਾਵਾਰ ਜਗਰੂਪ ਸਿੰਘ, ਗੁਰਮੀਤ ਸਿੰਘ ਅਤੇ ਛਿੰਦੂ ਆੜ੍ਹਤੀ ਵਰਸਾਲੀ ਵਾਲਾ ਹੈ। ਇਨ੍ਹਾਂ ਨੇ ਮੇਰੇ 'ਤੇ ਝੂਠੇ ਕੇਸ ਕੀਤੇ ਹਨ, ਮੈਂ ਇਨ੍ਹਾਂ ਸਾਰਿਆਂ ਦੇ ਪੈਸੇ ਵਾਪਸ ਕਰ ਦਿੱਤੇ ਹਨ। ਹੁਣ ਇਹ ਮੇਰੇ ਪਰਿਵਾਰ ਨੂੰ ਤੇ ਮੈਨੂੰ ਬਹੁਤ ਜ਼ਿਆਦਾ ਤੰਗ ਪਰੇਸ਼ਾਨ ਕਰਦੇ ਹਨ। ਮੇਰੇ ਭਰਾਵਾਂ ਨੂੰ ਵੀ ਪਰੇਸ਼ਾਨ ਕਰ ਰਹੇ ਅਤੇ ਉਨ੍ਹਾਂ 'ਤੇ ਵੀ ਝੂਠਾ ਕੇਸ ਕੀਤਾ ਹੈ। ਮੇਰੀ ਮੌਤ ਦੀ ਪੂਰੀ ਜ਼ਿੰਮੇਵਾਰੀ ਜਗਰੂਪ ਸਿੰਘ ਤੇ ਛਿੰਦੂ ਆੜ੍ਹਦੀ ਦੀ ਹੈ।'
ਇਹ ਵੀ ਪੜ੍ਹੋ : 15 ਸਾਲਾ ਕੁੜੀ ਨੂੰ ਵਰਗਲਾ ਕੇ ਮੋਟਰ 'ਤੇ ਲੈ ਗਿਆ ਨੌਜਵਾਨ, ਕੀਤੀਆਂ ਬੇਸ਼ਰਮੀ ਦੀਆਂ ਹੱਦਾਂ ਪਾਰ
ਖੇਤੀ ਬਿੱਲਾਂ ਖ਼ਿਲਾਫ਼ ਇੱਕ ਹੋਰ ਭਾਜਪਾ ਆਗੂ ਵਲੋਂ ਮੋਦੀ ਨੂੰ ਝਟਕਾ, ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
NEXT STORY