ਬਰਨਾਲਾ (ਪੁਨੀਤ ਮਾਨ): ਹਰਸਿਮਰਤ ਕੌਰ ਆਪਣੇ ਮੰਤਰੀ ਮੰਡਲ ਅਹੁੱਦੇ ਤੋਂ ਅਸਤੀਫਾ ਦੇ ਕੇ ਅੱਜ ਪੰਜਾਬ ਵਾਪਸ ਪਹੁੰਚ ਰਹੀ ਹੈ। ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਆਰੀਡਨੈਂਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੀ ਲਗਾਤਾਰ ਰੋਸ ਪ੍ਰਦਰਸ਼ਨ 'ਚ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ: ਸ਼ਰਮਨਾਕ: ਪਤੀ ਨੇ ਦੋਸਤਾਂ ਅੱਗੇ ਪਰੋਸੀ ਪਤਨੀ, ਦਿੱਤਾ ਘਿਨੌਣੀ ਵਾਰਦਾਤ ਨੂੰ ਅੰਜਾਮ
ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦੇ ਬਾਅਦ ਹਰਸਿਮਰਤ ਕੌਰ ਬਾਦਲ ਅੱਜ ਪੰਜਾਬ ਵਾਪਸ ਆ ਰਹੀ ਹੈ, ਜਿਸ ਦਾ ਕਿਸਾਨਾਂ ਦੇ ਹੱਕ 'ਚ ਸਵਾਗਤ ਨੂੰ ਲੈ ਕੇ ਬਰਨਾਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਇਕਾਈ ਵਲੋਂ ਤਕਰੀਬਨ 100 ਤੋਂ 150 ਗੱਡੀਆਂ ਦਾ ਕਾਫਲਾ ਉਨ੍ਹਾਂ ਨੂੰ ਲੈਣ ਦੇ ਲਈ ਡਬਵਾਲੀ ਹਰਿਆਣਾ ਬਾਰਡਰ 'ਤੇ ਰਵਾਨਾ ਹੋਇਆ ਹੈ। ਮੌਕੇ 'ਤੇ ਅਕਾਲੀ ਨੇਤਾ ਦਵਿੰਦਰ ਸਿੰਘ ਬਿਹਿਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਕਿਸਾਨਾਂ ਦੇ ਲਈ ਹਮੇਸ਼ਾ ਲੜਦੀ ਆਈ ਹੈ । ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਨਾਲ ਕਿਸਾਨ ਵਿਰੋਧੀ ਬਿੱਲਾਂ ਦੇ ਤਹਿਤ ਧੱਕੇਸ਼ਾਹੀ ਹੋ ਰਹੀ ਹੈ ਅਤੇ ਵਿਰੋਧ ਕਰਨ ਵਾਲਿਆਂ 'ਤੇ ਲਾਠੀਚਾਰਜ ਹੋ ਰਿਹਾ ਹੈ।
ਕੱਲ੍ਹ ਅੰਬਾਲਾ ਹਰਿਆਣਾ ਬਾਰਡਰ 'ਤੇ ਜੋ ਕਿਸਾਨਾਂ 'ਤੇ ਪਾਣੀ ਦੀ ਬੌਛਾਰਾਂ ਅਤੇ ਧੱਕੇਸ਼ਾਹੀ ਕੀਤੀ ਗਈ ਅਤੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਉਸ ਦੀ ਸਖ਼ਤ ਸ਼ਬਦਾਂ 'ਚ ਨਿੰਦਿਆ ਕਰਦਿਆਂ ਕਿਹਾ ਕਿ 25 ਸਤੰਬਰ ਨੂੰ ਪੰਜਾਬ ਬੰਦ ਨੂੰ ਲੈ ਕੇ ਉਨ੍ਹਾਂ ਦਾ ਰੋਸ ਪ੍ਰਦਰਸ਼ਨ ਪੂਰਾ ਦਿਨ ਜਾਰੀ ਰਹੇਗਾ। ਪੰਜਾਬ ਦਾ ਹਰ ਵਰਗ ਇਸ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਵੇਗਾ।
ਇਹ ਵੀ ਪੜ੍ਹੋ: ਖੇਤੀ ਬਿੱਲਾਂ ਦੇ ਵਿਰੋਧ 'ਚ ਯੂਥ ਕਾਂਗਰਸੀਆਂ ਨੇ ਸੰਨੀ ਦਿਓਲ ਦੀ ਤਸਵੀਰ 'ਤੇ ਮਲੀ ਕਾਲਖ਼
ਤੇਲ ਪੁਆ ਕੇ ਭੱਜਦੇ ਲੁਟੇਰਿਆਂ ਨੇ ਪੰਪ ਦੇ ਕਰਿੰਦਿਆਂ 'ਤੇ ਚੜਾਈ ਕਾਰ
NEXT STORY