ਚੰਡੀਗੜ੍ਹ-ਲੋਕ ਸਭਾ ਅੱਜ 'ਚ ਜਲਿਆਂਵਾਲਾ ਬਾਗ ਕੌਮੀ ਯਾਦਗਾਰ ਸੋਧ ਬਿੱਲ 'ਤੇ ਚਰਚਾ 'ਚ ਹਿੱਸਾ ਲੈਂਦਿਆਂ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੱਘ ਦੇ ਦਾਦਾ ਜੀ ਰਾਜਾ ਭੁਪਿੰਦਰ ਸਿੰਘ 'ਤੇ ਗੰਭੀਰ ਦੋਸ਼ ਲਗਾਏ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਨੂੰ ਆਪਣੇ ਮਤਲਬ ਦਾ ਇਤਿਹਾਸ ਯਾਦ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਦੇ ਦਾਦਾ ਅਤੇ ਤਤਕਾਲੀ ਪਟਿਆਲਾ ਦੇ ਮਹਾਰਾਜਾ ਭੁਪਿੰਦਰ ਸਿੰਘ ਨੇ ਜਲਿਆਂਵਾਲਾ ਬਾਗ ਕਤਲੇਆਮ ਨੂੰ ਜਾਇਜ਼ ਠਹਿਰਾਇਆ ਸੀ। ਹਰਸਿਮਰਤ ਨੇ ਕਿਹਾ ਕਿ ਕਾਂਗਰਸ ਦੇ ਲੋਕ ਜਲਿਆਂਵਾਲਾ ਬਾਗ ਨੂੰ ਕੌਮੀ ਯਾਦਗਾਰ ਬਣਾਉਣ ਲਈ ਆਪਣੀ ਪਾਰਟੀ ਨੂੰ ਸਿਹਰਾ ਦਿੰਦੇ ਹਨ ਪਰ ਉਨ੍ਹਾਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਕਾਂਗਰਸ ਦਾ ਇਤਿਹਾਸ 1984 ਦੇ 'ਕਤਲੇਆਮ' ਨਾਲ ਵੀ ਜੁੜਿਆ ਹੈ। ਬਾਦਲ ਦੇ ਇਸ ਬਿਆਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਉਲਟਾ ਕਹਿ ਰਹੇ ਹਨ। ਉਨ੍ਹਾਂ ਦੇ ਦਾਦਾ ਜੀ ਨੇ ਨਹੀਂ, ਬਲਕਿ ਮਜੀਠੀਆ ਪਰਿਵਾਰ ਨੇ ਜਨਰਲ ਡਾਇਰ ਨੂੰ ਦਾਵਤ ਦਿੱਤੀ ਸੀ।
ਦਮਦਮੀ ਟਕਸਾਲ ਦੇ ਸਿੰਘਾਂ ਤੇ ਨਿਹੰਗਾਂ ਵਿਚਾਲੇ ਚੱਲੀਆਂ ਗੋਲੀਆਂ, 5 ਜ਼ਖਮੀ
NEXT STORY