ਜਲੰਧਰ: ਖੇਤੀ ਆਰਡੀਨੈਂਸ ਦੇ ਵਿਰੋਧ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪਾਰਟੀ ਨੂੰ ਹੁਣ ਗਠਜੋੜ ਵੀ ਤੋੜ ਦੇਣਾ ਚਾਹੀਦਾ ਹੈ। 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਇਯਾਲੀ ਨੇ ਅਕਾਲੀ ਦਲ ਨੂੰ ਕਿਸਾਨਾਂ ਦੇ ਹੱਕ 'ਚ ਕੋਈ ਵੀ ਸਟੈਂਡ ਲੈਣ ਤੋਂ ਗੁਰੇਜ਼ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਇਸ ਆਰਡੀਨੈਂਸ ਦੇ ਵਿਰੋਧ ਸਨ ਤੇ ਹੁਣ ਵੀ ਉਨ੍ਹਾਂ ਦਾ ਸਟੈਂਡ ਇਸ ਪ੍ਰਤੀ ਸਪੱਸ਼ਟ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਭਾਜਪਾ ਨਾਲੋਂ ਹੁਣ ਗਠਜੋੜ ਵੀ ਤੋੜ ਦੇਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਹਰਸਿਮਰਤ ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਣਾ ਬਾਦਲ ਪਰਿਵਾਰ ਦਾ ਇਕ ਹੋਰ ਡਰਾਮਾ: ਕੈਪਟਨ
NEXT STORY