ਚੰਡੀਗੜ੍ਹ,(ਰਮਨਜੀਤ): ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਅੱਜ ਕੇਂਦਰੀ ਰੇਲ ਮੰਤਰਾਲਾ ਨੂੰ ਬਿਦਰ ਤੇ ਨਾਂਦੇੜ ਵਿਚਕਾਰ ਰੇਲ ਲਿੰਕ ਸ਼ੁਰੂ ਕਰਨ ਦੀ ਬੇਨਤੀ ਕਰਦਿਆਂ ਕਿਹਾ ਹੈ ਕਿ ਇਹ ਰੇਲ ਲਿੰਕ ਨਾ ਸਿਰਫ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਸਿੱਖ ਭਾਈਚਾਰੇ ਲਈ ਇਕ ਤੋਹਫਾ ਹੋਵੇਗਾ, ਸਗੋਂ ਗੁਰੂ ਸਾਹਿਬ ਦੇ ਜਨਮ ਸ਼ਤਾਬਦੀ ਸਮਾਗਮਾਂ ਨੂੰ ਰਾਸ਼ਟਰੀ ਪੱਧਰ 'ਤੇ ਮਨਾਉਣ ਸਬੰਧੀ ਐੱਨ. ਡੀ. ਏ. ਸਰਕਾਰ ਦੀ ਪ੍ਰਤੀਬੱਧਤਾ ਨੂੰ ਵੀ ਉਜਾਗਰ ਕਰੇਗਾ।
ਇਸ ਸਬੰਧੀ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਲਿਖੀ ਇਕ ਚਿੱਠੀ ਵਿਚ ਹਰਸਿਮਰਤ ਨੇ ਕਿਹਾ ਹੈ ਕਿ ਨਾਂਦੇੜ-ਜੰਮੂ ਹਮਸਫ਼ਰ ਐਕਸਪ੍ਰੈੱਸ ਦੇ ਉਦਘਾਟਨ ਲਈ ਉਨ੍ਹਾਂ ਵਲੋਂ ਹਾਲ ਹੀ 'ਚ ਕੀਤੇ ਨਾਂਦੇੜ ਦੇ ਦੌਰੇ ਦੌਰਾਨ ਲੋਕਾਂ ਨੇ ਦੱਸਿਆ ਕਿ ਨਾਂਦੇੜ ਤੇ ਬਿਦਰ ਨੂੰ ਜੋੜਨ ਵਾਲਾ ਸਿੱਧਾ ਕੋਈ ਰੇਲ ਲਿੰਕ ਨਹੀਂ ਹੈ।ਉਨ੍ਹਾਂ ਕਿਹਾ ਕਿ ਤੁਸੀਂ ਜਾਣਦੇ ਹੀ ਹੋਵੋਗੇ ਕਿ ਨਾਂਦੇੜ 'ਚ ਤਖ਼ਤ ਹਜ਼ੂਰ ਸਾਹਿਬ ਇਕ ਇਤਿਹਾਸਕ ਥਾਂ ਹੈ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਗੁਰਤਾ ਗੱਦੀ ਸੌਂਪੀ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬਿਦਰ 'ਚ ਸਥਿਤ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਵੀ ਇਕ ਇਤਿਹਾਸਕ ਥਾਂ ਹੈ, ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ। ਰੇਲ ਮੰਤਰੀ ਨੂੰ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਹਰਸਿਮਰਤ ਨੇ ਕਿਹਾ ਕਿ ਇਨ੍ਹਾਂ ਦੋਵੇਂ ਇਤਿਹਾਸਕ ਥਾਵਾਂ 'ਤੇ ਸੜਕੀ ਮਾਰਗ ਰਾਹੀਂ ਰੋਜ਼ਾਨਾ 3 ਹਜ਼ਾਰ ਤੋਂ ਵੱਧ ਸ਼ਰਧਾਲੂ ਨਾਂਦੇੜ ਤੇ ਬਿਦਰ ਵਿਚਕਾਰ ਯਾਤਰਾ ਕਰਦੇ ਹਨ।
ਬਟਾਲਾ ਪਟਾਕਾ ਫੈਕਟਰੀ 'ਚ ਧਮਾਕੇ ਕਾਰਨ ਜ਼ਖਮੀ ਹੋਏ ਲੋਕਾਂ ਦੀ ਪਹਿਲੀ ਸੂਚੀ ਜਾਰੀ
NEXT STORY