ਤਲਵੰਡੀ ਸਾਬੋ (ਮੁਨੀਸ਼) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਹਵਾਈ ਫੌਜ ਵਲੋਂ ਬਾਲਾਕੋਟ 'ਚ ਕੀਤੀ ਗਈ ਏਅਰ ਸਟਰਾਈਕ ਦੇ ਸਬੂਤ ਮੰਗਣ 'ਤੇ ਹਰਸਿਮਰਤ ਕੌਰ ਬਾਦਲ ਨੇ ਤਿੱਖਾ ਹਮਲਾ ਬੋਲਿਆ ਹੈ। ਬੀਬੀ ਬਾਦਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਚੁੱਲੂ ਭਰ ਪਾਣੀ ਵਿਚ ਡੁੱਬ ਕੇ ਮਾਰ ਜਾਣਾ ਚਾਹੀਦਾ ਹੈ। ਮੋੜ ਮੰਡੀ ਵਿਖੇ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਫੌਜੀ ਕਹਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਫੌਜ ਦੇ ਮਨੋਬਲ ਨੂੰ ਤੋੜਦੇ ਹੋਏ ਇਸ ਹਮਲੇ 'ਤੇ ਸਵਾਲ ਖੜੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਿਰਫ ਫੌਜ ਦਾ ਮਨੋਬਲ ਹੀ ਨਹੀ ਤੋੜ ਰਹੇ ਸਗੋਂ ਦੇਸ਼ ਵਾਸੀਆਂ ਦੇ ਮਨ ਨੂੰ ਠੇਸ ਪਹੁੰਚਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਝੂਠਾ ਫੌਜੀ ਦੱਸਦੇ ਹੋਏ ਹਰਸਿਮਰਤ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਫੌਜ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ।
ਅੱਗੇ ਬੋਲਦੇ ਹੋਏ ਹਰਸਿਮਰਤ ਨੇ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ ਹਨ ਜਿਸ ਕਾਰਨ ਹੁਣ ਕਾਂਗਰਸ ਦਾ ਵਿਰੋਧ ਹੋ ਰਿਹਾ ਹੈ ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਿਸਾਨਾਂ ਦੀ ਵੀ ਸਾਰ ਨਹੀਂ ਲਈ ਹੈ, ਜਿਸ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ।
ਸਾਢੇ 3 ਸਾਲ ਪਹਿਲਾਂ ਲਾਪਤਾ ਹੋਏ ਬੱਚੇ ਨੂੰ ਵਾਰਸਾਂ ਹਵਾਲੇ ਕੀਤਾ
NEXT STORY