ਚੰਡੀਗੜ੍ਹ- ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਦੇ ਹੋਏ ਦਿਖਾਈ ਦਿੱਤੇ ਹਨ। ਇਸ ਵਾਰ ਬੀਬੀ ਬਾਦਲ ਨੇ ਪਾਰਲੀਮੈਂਟ ਦੇ ਮਾਨਸੂਨ ਸੈਸ਼ਨ 2021 'ਚ ਬਿਜਲੀ ਸੋਧ ਬਿੱਲ ਹੋਣ ਦੇ ਕਾਰਨ ਕੇਂਦਰ ਦੀ ਮੋਦੀ ਸਰਕਾਰ ਦੇ ਮਨੋਰਥ 'ਤੇ ਸਵਾਲ ਚੁੱਕੇ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ
ਉਨ੍ਹਾਂ ਮੋਦੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਭਰੋਸੇ 'ਚ ਲੈਣ ਤੋਂ ਬਾਅਦ ਵੀ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਪਾਰਲੀਮੈਂਟ ਦੇ ਮਾਨਸੂਨ ਸੈਸ਼ਨ ਲਈ ਸੂਚੀਬੱਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਖੇਤੀ ਦੇ ਕਾਲੇ ਕਾਨੂੰਨ ਅਤੇ ਹੁਣ ਬਿਜਲੀ ਸੋਧ ਬਿੱਲ ਮਾਨਸੂਨ ਸੈਸ਼ਨ ਲਈ ਸੂਚੀਬੱਧ ਕੀਤੇ ਗਏ ਹਨ, ਕੀ ਕੇਂਦਰ ਸਰਕਾਰ ਬਿਜਲੀ ਦਾ ਨਿੱਜੀਕਰਨ ਕਰ ਕਿਸਾਨਾਂ ਨੂੰ ਜਾਣ-ਬੁੱਝ ਕੇ ਮੌਤ ਦੇ ਮੂੰਹ 'ਚ ਸੁੱਟਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ- ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਹੋਏ ਨਤਮਸਤਕ (ਵੀਡੀਓ)
ਉਨ੍ਹਾਂ ਕੇਂਦਰ ਸਰਕਾਰ ਨੂੰ ਸਿੱਧੇ ਤੌਰ 'ਤੇ ਕਿਹਾ ਕਿ ਜਦੋਂ ਕੋਈ ਸੂਬਾ ਸਰਕਾਰ ਆਪਣੇ ਚੋਣ ਮਨੋਰਥ ਪੱਤਰ 'ਚ ਕੀਤੇ ਵਾਅਦੇ 'ਤੇ ਖਰੀ ਨਹੀਂ ਉੱਤਰਦੀ ਤਾਂ ਉਹ ਖੇਤੀਬਾੜੀ ਲਈ ਸਬਸਿਡੀ ਨੂੰ ਕਿਵੇਂ ਯਕੀਨੀ ਬਣਾਏਗੀ।
ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਹੋਏ ਨਤਮਸਤਕ (ਵੀਡੀਓ)
NEXT STORY