ਨਵੀਂ ਦਿੱਲੀ/ਚੰਡੀਗੜ੍ਹ : ਸੰਸਦ ਦੇ ਇਜਲਾਸ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ਼ ਪਾਰਲੀਮੈਂਟ ਦੇ ਬਾਹਰ ਵਿਰੋਧ ਕਰ ਰਹੀ ਹਰਸਿਮਰਤ ਕੌਰ ਬਾਦਲ ਅਤੇ ਰਵਨੀਤ ਬਿੱਟੂ ਵਿਚਾਲੇ ਤਿੱਖੀ ਬਿਹਸ ਹੋ ਗਈ। ਇਹ ਪਹਿਲੀ ਵਾਰ ਹੈ ਜਦੋਂ ਦੋਵੇਂ ਲੀਡਰ ਇਸ ਤਰ੍ਹਾਂ ਆਹਮੋ-ਸਾਹਮਣੇ ਹੋਏ ਹਨ। ਦਰਅਸਲ ਹਰਸਿਮਰਤ ਕੌਰ ਬਾਦਲ ਪਾਰਲੀਮੈਂਟ ਦੇ ਬਾਹਰ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਕਾਂਗਰਸ ਦੇ ਲੁਧਿਆਣਾ ਤੋਂ ਐੱਮ. ਪੀ. ਰਵਨੀਤ ਸਿੰਘ ਬਿੱਟੂ ਨੇ ਤਿੱਖਾ ਹਮਲਾ ਬੋਲਦਿਆਂ ਆਖਿਆ ਕਿ ਜਦੋਂ ਇਹ ਤਿੰਨ ਖੇਤੀ ਬਿੱਲ ਲਿਆਂਦੇ ਗਏ ਤਾਂ ਉਸ ਸਮੇਂ ਹਰਸਿਮਰਤ ਬਾਦਲ ਕੈਬਨਿਟ ਦਾ ਹਿੱਸਾ ਸਨ, ਤਾਂ ਉਸ ਵੇਲੇ ਉਨ੍ਹਾਂ ਵਿਰੋਧ ਕਿਉਂ ਨਹੀਂ ਕੀਤਾ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ, ਸਿੱਧੂ, ਮਜੀਠੀਆ ਸਣੇ 93 ਵਿਧਾਇਕਾਂ ’ਤੇ ਆਰ. ਟੀ. ਆਈ. ’ਚ ਖ਼ੁਲਾਸਾ, ਸਾਹਮਣੇ ਆਈ ਇਹ ਗੱਲ
ਇਸ ਦਾ ਜਵਾਬ ਦਿੰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਉਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਵਿਚ ਕੈਬਨਿਟ ਛੱਡੀ ਹੈ। ਇਸ ’ਤੇ ਰਵਨੀਤ ਬਿੱਟੂ ਨੇ ਕਿਹਾ ਕਿ ਤੁਸੀਂ (ਹਰਸਿਮਰਤ ਬਾਦਲ) ਖੇਤੀ ਕਾਨੂੰਨਾਂ ਦੇ ਵਿਰੋਧ ਕਰਨ ਦਾ ਡਰਾਮਾ ਕਰ ਰਹੇ ਹੋ। ਜਦਕਿ ਤੁਸੀਂ (ਹਰਸਿਮਰਤ ਬਾਦਲ) ਨੇ ਇਹ ਖੇਤੀ ਕਾਨੂੰਨ ਪਾਸ ਹੋਣ ਤੋਂ ਬਾਅਦ ਕੈਬਨਿਟ ’ਚੋਂ ਅਸਤੀਫ਼ਾ ਦਿੱਤਾ ਸੀ। ਇਸ ਦੌਰਾਨ ਹਰਸਿਮਰਤ ਬਾਦਲ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਹ ਤਿੰਨੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਹਰਸਿਮਰਤ ਨੇ ਰਵਨੀਤ ਬਿੱਟੂ ਨੇ ਭਾਜਪਾ ਦਾ ਏਜੰਟ ਵੀ ਕਰਾਰ ਦਿੱਤਾ।
ਇਹ ਵੀ ਪੜ੍ਹੋ : ਭਾਈ ਬਲਜੀਤ ਸਿੰਘ ਦਾਦੂਵਾਲ ਦਾ ਪਿੰਡ ਵਾਲਿਆਂ ਵਲੋਂ ਬਾਈਕਾਟ ਦਾ ਐਲਾਨ, ਦਿੱਤੀ ਵੱਡੀ ਚਿਤਾਵਨੀ
ਇਸ ਦੌਰਾਨ ਰਵਨੀਤ ਬਿੱਟੂ ਨੇ ਆਖਿਆ ਕਿ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਦਾ ਡਰਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅੱਜ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਸੰਸਦ ਵਿਚ ਮੌਜੂਦ ਨਹੀਂ ਹਨ। ਫਿਰ ਇਹ ਕਿਸ ਤਰ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਸਕਦੇ ਹਨ। ਬਿੱਟੂ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਨੂੰ ਮਾਰਨ ਵਾਲਾ ਹੈ ਜਿਨ੍ਹਾਂ ਨੇ ਆਪ ਕੈਬਨਿਟ ਵਿਚ ਬੈਠ ਕੇ ਬਿੱਲ ਪਾਸ ਕਰਵਾਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਮੰਤਰੀ ਦਾ ਅਹਿਮ ਫ਼ੈਸਲਾ, ਸਰਕਾਰੀ ਸਕੂਲਾਂ ਲਈ ਕੀਤਾ ਇਹ ਵੱਡਾ ਐਲਾਨ
ਨੋਟ - ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਾਰਲੀਮੈਂਟ ਵਿਚ ਵਿਰੋਧੀ ਧਿਰਾਂ ਦੇ ਪ੍ਰਦਰਸ਼ਨ ਨੂੰ ਤੁਸੀਂ ਕਿਵੇਂ ਦੇਖਦੇ ਹੋ?
ਚੋਰੀ ਦੀਆਂ 40 ਵਾਰਦਾਤਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼, ਹਥਿਆਰਾਂ ਸਣੇ 7 ਮੁਲਜ਼ਮ ਗ੍ਰਿਫ਼ਤਾਰ
NEXT STORY