ਚੰਡੀਗੜ੍ਹ (ਮਨਜੋਤ) : ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਤੋਂ 15 ਮਿੰਟਾਂ ਬਾਅਦ ਹੀ ਮਹਿੰਦਰ ਸਿੰਘ ਕੇ. ਪੀ. ਨੂੰ ਪਾਰਟੀ ਵੱਲੋਂ ਜਲੰਧਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ। ਉਹ ਕਾਂਗਰਸ ਦੇ ਸੀਨੀਅਰ ਨੇਤਾਵਾਂ ਦੀ ਸੂਚੀ ’ਚ ਸਨ। ਅਕਾਲੀ ਦਲ ਕੋਲ ਜਲੰਧਰ ਅਤੇ ਹੁਸ਼ਿਆਰਪੁਰ ਸੀਟ ਤੋਂ ਕੋਈ ਮਜ਼ਬੂਤ ਚਿਹਰਾ ਨਹੀਂ ਸੀ। ਕੇ. ਪੀ. ਜਲੰਧਰ ਦੇ ਦਲਿਤ ਸਮਾਜ ’ਚ ਚੰਗੀ ਪਕੜ ਰੱਖਦੇ ਹਨ। ਉਹ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੀ ਕਰੀਬੀ ਰਿਸ਼ਤੇਦਾਰ ਹਨ। ਉਹ 2009 ’ਚ ਜਲੰਧਰ ਤੋਂ ਸੰਸਦ ਮੈਂਬਰ ਬਣੇ ਸਨ। ਉਹ 2014 ’ਚ ਹੁਸ਼ਿਆਰਪੁਰ ਤੋਂ ਵਿਜੇ ਸਾਂਪਲਾ ਤੋਂ ਹਾਰ ਗਏ ਸਨ। ਤਿੰਨ ਵਾਰ ਵਿਧਾਇਕ ਤੇ ਦੋ ਵਾਰ ਮੰਤਰੀ ਵੀ ਰਹਿ ਚੁੱਕੇ ਹਨ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਪੁਰਾਣਾ ਚਿਹਰਾ ਹੋਣ ਕਾਰਨ ਉਨ੍ਹਾਂ ਦੀ ਚੰਗੀ ਪਕੜ ਹੈ। ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਹੈ, ਜੋ ਲੁਧਿਆਣਾ ਪੂਰਬੀ ਹਲਕੇ ਤੋਂ ਵਿਧਾਇਕ ਰਹੇ ਹਨ। ਸੋਹਣ ਸਿੰਘ ਠੰਡਲ ਜੇਲ੍ਹ ਮੰਤਰੀ ਰਹਿ ਚੁੱਕੇ ਹਨ। 2012 ’ਚ ਉਨ੍ਹਾਂ ਨੇ ਚੱਬੇਵਾਲ ਤੋਂ ਜਿੱਤ ਹਾਸਲ ਕੀਤੀ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਪਹਿਲੀ ਵਾਰ ਚੰਡੀਗੜ੍ਹ ਤੋਂ ਇਕੱਲਿਆਂ ਲੋਕ ਸਭਾ ਚੋਣ ਲੜੇਗਾ ਅਕਾਲੀ ਦਲ
ਬੀਬੀ ਬਾਦਲ ਚੌਥੀ ਵਾਰ ਚੋਣ ਮੈਦਾਨ ’ਚ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਦਲ ਪਰਿਵਾਰ ਦੀ ਨੂੰਹ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਚੌਥੀ ਵਾਰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਹਾਲਾਂਕਿ ਵਿਸਾਖੀ ਵਾਲੇ ਦਿਨ ਉਮੀਦਵਾਰਾਂ ਦੀ ਐਲਾਨੀ ਪਹਿਲੀ ਸੂਚੀ ’ਚ ਉਨ੍ਹਾਂ ਦਾ ਨਾਂ ਸ਼ਾਮਲ ਨਹੀਂ ਸੀ, ਜਦੋਂ ਕਿ ਉਹ ਬਠਿੰਡਾ ਤੋਂ ਤਿੰਨ ਵਾਰ ਜਿੱਤ ਚੁੱਕੇ ਹਨ। ਉਨ੍ਹਾਂ ਨੇ ਪਹਿਲੀ ਲੋਕ ਸਭਾ ਚੋਣ 2009 ਵਿਚ ਲੜੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਤਿੰਨ ਵਾਰ ਲਗਾਤਾਰ ਚੋਣ ਜਿੱਤੀ। ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ, ਮਨਪ੍ਰੀਤ ਸਿੰਘ ਬਾਦਲ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਜਿਹੇ ਵੱਡੇ ਚਿਹਰਿਆਂ ਨੂੰ ਹਰਾ ਚੁੱਕੇ ਹਨ। ਇਸ ਵਾਰ ਉਨ੍ਹਾਂ ਦਾ ਮੁਕਾਬਲਾ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਆਈ. ਏ. ਐੱਸ. ਅਫ਼ਸਰ ਪਰਮਪਾਲ ਕੌਰ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਲੱਖਾ ਸਿਧਾਣਾ ਨਾਲ ਹੋਵੇਗਾ।
ਇਹ ਵੀ ਪੜ੍ਹੋ : ਜਵਾਨ ਹੁੰਦੇ ਪੁੱਤ ਦੀ ਵੀ ਨਾ ਕੀਤੀ ਸ਼ਰਮ, ਸਭ ਹੱਦਾਂ ਟੱਪ Boyfriend ਨਾਲ ਭੱਜੀ, ਕਰਾ ਲਿਆ ਵਿਆਹ (ਵੀਡੀਓ)
ਕੌਂਸਲਰ ਲੜਨਗੇ ਲੋਕ ਸਭਾ ਚੋਣ
ਅਕਾਲੀ ਦਲ ਵੱਲੋਂ ਹਰਦੀਪ ਸਿੰਘ ਬੁਟੇਰਲਾ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਉਹ ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ ਵੀ ਹਨ। ਉਹ 2015, 2016 ਤੇ 2021 ’ਚ ਲਗਾਤਾਰ ਤਿੰਨ ਵਾਰ ਕੌਂਸਲਰ, ਡਿਪਟੀ ਮੇਅਰ ਤੇ ਸੀਨੀਅਰ ਡਿਪਟੀ ਮੇਅਰ ਬਣੇ। 2018 ’ਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਵੱਡੇ ਭਰਾ ਦੀ ਮੌਤ ਤੋਂ ਦੋ ਦਿਨ ਬਾਅਦ ਛੋਟੇ ਦੀ ਵੀ ਹੋਈ ਮੌਤ
NEXT STORY