ਫ਼ਰੀਦਕੋਟ: ਕੋਟਕਪੂਰਾ ਨੇੜੇ ਕਰਜ਼ੇ ਦੀ ਮਾਰ ਹੇਠ ਆਏ ਦੋ ਸਕੇ ਕਿਸਾਨ ਭਰਾਵਾਂ ਵੱਲੋਂ ਰੇਲ ਗੱਡੀ ਅੱਗੇ ਖ਼ੁਦਕੁਸ਼ੀ ਕਰਨ ਦੀ ਦਰਦਨਾਕ ਘਟਨਾ ਨੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਘਟਨਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਹਰਸਿਮਰਤ ਕੌਰ ਬਾਦਲ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ 2022 ਵਿੱਚ ਸਰਕਾਰ ਬਣਨ ਤੋਂ ਬਾਅਦ ਵਾਅਦਾ ਕੀਤਾ ਸੀ ਕਿ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ, ਪਰ ਹਕੀਕਤ ਇਸਦੇ ਉਲਟ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਚਾਰ ਸਾਲਾਂ ਵਿੱਚ ਕਿਸਾਨਾਂ ‘ਤੇ ਕਰਜ਼ਾ ਹੋਰ ਵਧ ਗਿਆ ਹੈ ਅਤੇ ਉਨ੍ਹਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਮਿਲਿਆ, ਜਿਸ ਵਿੱਚ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੇ ਨੁਕਸਾਨ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਨੇ ਜਾਮ ਕਰ'ਤਾ ਰੇਲਵੇ ਟ੍ਰੈਕ
ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਹੋ ਰਹੇ ਇਸ ਵਿਤਕਰੇ ਦੇ ਕਾਰਨ ਹੀ ਕੋਟਕਪੂਰਾ ਦੇ ਦੋ ਭਰਾ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਨੇ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋਏ। ਹਰਸਿਮਰਤ ਬਾਦਲ ਨੇ ਸਿੱਧਾ ਦੋਸ਼ ਲਗਾਇਆ ਕਿ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਮੌਤਾਂ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ ਜ਼ਿਲ੍ਹੇ ਹੋ ਜਾਣ ਸਾਵਧਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅਦਾਲਤ 'ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ
NEXT STORY