ਗੁਰਦਾਸਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਗੁਰਦਾਸਪੁਰ ਰੈਲੀ' ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਕੁਝ ਅਜਿਹਾ ਹੋ ਗਿਆ, ਜਿਸ ਤੋਂ ਬਾਅਦ ਸ਼ਾਇਦ ਉਹ ਤਰ੍ਹਾਂ-ਤਰ੍ਹਾਂ ਦੇ ਸਵਾਲਾਂ 'ਚ ਘਿਰ ਜਾਂਦੇ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਦੀ ਇੱਜ਼ਤ ਬਚਾ ਲਈ। ਅਸਲ 'ਚ ਸੁਖਬੀਰ ਬਾਦਲ ਜਦੋਂ ਪ੍ਰਧਾਨ ਮੰਤਰੀ ਮੋਦੀ ਨੂੰ ਸ਼ਾਲ ਭੇਂਟ ਕਰਕੇ ਹਟੇ ਤਾਂ ਉਨ੍ਹਾਂ ਦੇ ਸਨਮਾਨ ਦਾ ਧੰਨਵਾਦ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨਾਲ ਹੱਥ ਮਿਲਾਉਣ ਲਈ ਅੱਗੇ ਵਧਾਇਆ ਪਰ ਸੁਖਬੀਰ ਦਾ ਇਸ ਵੱਲ ਜ਼ਰਾ ਵੀ ਧਿਆਨ ਨਾ ਗਿਆ। ਇਸ ਤੋਂ ਤੁਰੰਤ ਬਾਅਦ ਕੋਲ ਖੜ੍ਹੀ ਹਰਸਿਮਰਤ ਕੌਰ ਬਾਦਲ ਨੇ ਮੌਕਾ ਸੰਭਾਲ ਲਿਆ। ਹਰਸਿਮਰਤ ਬਾਦਲ ਨੇ ਆਪਣੇ ਪਤੀ ਸੁਖਬੀਰ ਦੀ ਬਾਂਹ ਪ੍ਰਧਾਨ ਮੰਤਰੀ ਅੱਗੇ ਕੀਤੀ ਤਾਂ ਸੁਖਬੀਰ ਨੇ ਉਨ੍ਹਾਂ ਨਾਲ ਹੱਥ ਮਿਲਾਇਆ। ਇਸ ਤਰ੍ਹਾਂ ਹਰਸਿਮਰਤ ਬਾਦਲ ਆਪਣੇ ਪਤਨੀ ਹੋਣ ਦਾ ਪੂਰਾ ਫਰਜ਼ ਨਿਭਾਇਆ।
ਰਾਮ ਮੰਦਰ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ (ਪੜ੍ਹੋ 4 ਜਨਵਰੀ ਦੀਆਂ ਖਾਸ ਖਬਰਾਂ)
NEXT STORY