ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਿਚਾਲੇ ਜਲਿਆਂਵਾਲਾ ਬਾਗ ਖੂਨੀ ਸਾਕੇ ਦੀ ਸ਼ਤਾਬਦੀ ਮੌਕੇ ਸੋਸ਼ਲ ਮੀਡੀਆ 'ਤੇ ਤਿੱਖੀ ਬਹਿਸਬਾਜ਼ੀ ਹੋਈ। ਹਰਸਿਮਰਤ ਨੇ ਜਿਥੇ ਕੈਪਟਨ ਨੂੰ ਕਾਂਗਰਸ ਰਾਜ ਦੌਰਾਨ ਵਾਪਰੇ ਸਿੱਖ ਕਤਲੇਆਮ ਦੇ ਮੁੱਦੇ 'ਤੇ ਘੇਰਨ ਦੀ ਕੋਸ਼ਿਸ਼ ਕੀਤੀ, ਉਥੇ ਹੀ ਕੈਪਟਨ ਨੇ ਉਨ੍ਹਾਂ ਦੇ ਪੇਕੇ ਪਰਿਵਾਰ 'ਤੇ ਜਲਿਆਂਵਾਲਾ ਬਾਗ ਸਾਕੇ ਦੇ ਮੁੱਖ ਦੋਸ਼ੀ ਡਾਇਰ ਦੀ ਮਹਿਮਾਨ ਨਿਵਾਜ਼ੀ ਕਰਨ ਦੇ ਦੋਸ਼ ਲਾਏ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਦੇਰ ਰਾਤ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬਾਂ ਦੇ ਦਰਸ਼ਨਾਂ ਲਈ ਲੈ ਕੇ ਗਏ ਸਨ।
ਇਸ ਮਗਰੋਂ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੇ ਕਾਂਗਰਸ ਪਾਰਟੀ 'ਤੇ ਵਿਅੰਗ ਕੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਬ੍ਰਿਟਿਸ਼ ਸਰਕਾਰ ੋਤੋਂ ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਲਈ ਮੁਆਫੀ ਦੀ ਮੰਗ ਤਾਂ ਕੀਤੀ, ਆਪ੍ਰੇਸ਼ਨ ਬਲੂ ਸਟਾਰ ਬਾਰੇ ਉਨ੍ਹਾਂ ਦਾ ਗਾਂਧੀ ਪਰਿਵਾਰ ਬਾਰੇ ਕੀ ਵਿਚਾਰ ਹੈ। ਉਨ੍ਹਾਂ ਕੈਪਟਨ ਨੂੰ ਅਕਾਲ ਤਖਤ 'ਤੇ ਟੈਂਕ ਚਾੜਨ ਲਈ ਬਾਰੇ ਕਾਂਗਰਸ ਦਾ ਪਾਪ ਮੰਨਵਾਉਣ ਦੀ ਚੁਣੌਤੀ ਵੀ ਪੇਸ਼ ਕੀਤੀ।
ਇਸ ਦੇ ਜਵਾਬ 'ਚ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਹਰਸਿਮਰਤ ਨੂੰ ਸਵਾਲ ਪੁੱਛਿਆ ਕਿ ਤੁਸੀਂ, ਤੁਹਾਡੇ ਪਤੀ ਸੁਖਬੀਰ ਸਿੰਘ ਬਾਦਲ ਜਾਂ ਉਸ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਤੁਹਾਡੇ ਉਸ ਪੜਦਾਦੇ ਸੁੰਦਰ ਸਿੰਘ ਮਜੀਠੀਆ ਲਈ ਮੁਆਫੀ ਮੰਗੀ ਹੈ, ਜਿਸ ਨੇ ਜਲਿਆਂਵਾਲਾ ਬਾਗ 'ਚ ਹੋਏ ਕਤਲੇਆਮ ਵਾਲੀ ਸ਼ਾਮ ਜਨਰਲ ਡਾਇਰ ਨੂੰ ਰਾਤ ਦਾ ਸ਼ਾਨਦਾਰ ਭੋਜਨ ਕਰਵਾਇਆ ਸੀ। ਬਾਅਦ 'ਚ ਅੰਗਰੇਜ਼ਾਂ ਨੇ ਇਸੇ ਵਫਾਦਾਰੀ ਦਾ ਇਨਾਮ ਵਜੋਂ ਉਨ੍ਹਾਂ ਨੂੰ 'ਨਾਈਟਹੁੱਡ' ਦਾ ਖਿਤਾਬ ਦਿੱਤਾ ਸੀ।
ਕਾਂਗਰਸ ਤੇ 'ਆਪ' 'ਤੇ ਵਰ੍ਹੀ ਹਰਸਿਮਰਤ ਕੌਰ ਬਾਦਲ
NEXT STORY