ਮੁਕਤਸਰ ਸਾਹਿਬ (ਰਿਣੀ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀਰਵਾਰ ਨੂੰ ਚੰਡੀਗੜ੍ਹ ਤੱਕ ਕੱਢੇ ਜਾ ਰਹੇ ਕਿਸਾਨ ਮਾਰਚ ਲਈ ਮਿੱਥੇ ਪ੍ਰੋਗਰਾਮ ਤਹਿਤ ਪਿੰਡ ਬਾਦਲ ਵਿਖੇ ਆਪਣੀ ਰਿਹਾਇਸ਼ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਰਵਾਨਾ ਹੋਏ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ 'ਚ ਲੰਬੀ ਹਲਕੇ ਦੇ ਅਕਾਲੀ ਵਰਕਰ ਸਨ।

ਆਪਣੀ ਰਿਹਾਇਸ਼ ਤੋਂ ਰਵਾਨਾ ਹੋਣ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਨੇ ਪੰਜਾਬ ਦੇ ਲਈ ਸੰਘਰਸ਼ ਕਰਨਾ ਹੈ।

ਇਸ ਲਈ ਤਕੜੇ ਹੋ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਚੱਲੀਏ। ਜ਼ਿਕਰਯੋਗ ਹੈ ਕਿ ਪਿੰਡ ਬਾਦਲ ਤੋਂ ਇਹ ਕਾਫ਼ਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ, ਜਿੱਥੇ ਨਤਮਸਤਕ ਹੋਣ ਉਪਰੰਤ ਵੱਡੀ ਗਿਣਤੀ 'ਚ ਅਕਾਲੀ ਵਰਕਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਚੰਡੀਗੜ੍ਹ ਲਈ ਰਵਾਨਾ ਹੋਣਗੇ।

ਤਲਵੰਡੀ ਸਾਬੋ ਤੋਂ ਸ਼ੁਰੂ ਹੋਣ ਵਾਲਾ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ ਤੋਂ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪਹੁੰਚੇਗਾ।

ਕੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਨੂੰ 3 ਦਿਨ ਦੇਣਗੇ ਰਾਹੁਲ ਗਾਂਧੀ?, ਜਾਣੋ ਕੀ ਬੋਲੇ ਸੁਨੀਲ ਜਾਖੜ
NEXT STORY