ਲੰਬੀ: ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੰਬੀ ਵਿਖੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦੇ ਸੁਪਰ ਸੀ. ਐੱਮ. ਬਣਾਓ। ਉਨ੍ਹਾਂ ਨੇ ਕਿਹਾ ਕਿ ਬਾਦਲ ਸਾਹਿਬ ਦੀ ਸੇਵਾ ਸਭ ਨੇ ਦੇਖੀ ਹੈ ਅਤੇ ਇਸ ਲਈ ਹੁਣ ਵੀ ਸਾਨੂੰ ਬਾਦਲ ਸਾਹਿਬ ਹੀ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੇ ਹਰ ਵਰਗ ਦੇ ਦੁੱਖ-ਤਕਲੀਫ਼ ਦੂਰ ਕਰਨ ਲਈ ਹਮੇਸ਼ਾ ਕੰਮ ਕੀਤਾ ਹੈ।
ਇਹ ਵੀ ਪੜ੍ਹੋ : ਬੇਅਦਬੀ ਮੁੱਦੇ 'ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ, 'ਬੇਅਦਬੀ ਕਰਨ ਵਾਲੇ ਨੂੰ ਲੋਕਾਂ ਦੇ ਸਾਹਮਣੇ ਫ਼ਾਹਾ ਲਾ ਦੇਣਾ ਚਾਹੀਦੈ
ਉਨ੍ਹਾਂ ਇਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਲੰਬੀ ਹਲਕੇ ਦੇ ਲੋਕਾਂ ਲਈ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿਰਫ ਸ. ਪ੍ਰਕਾਸ਼ ਸਿੰਘ ਬਾਦਲ ਨੇ ਹੀ ਇਸ ਹਲਕੇ ਨੂੰ ਹਰ ਪੱਖੋਂ ਆਪਣਾ ਘਰ ਸਮਝ ਕੇ ਸਵਾਰਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਸੁਖਬੀਰ ਬਾਦਲ ਹੋਣ ਪਰ ਸੁਪਰ ਸੀ. ਐੱਮ. ਤਾਂ ਸ. ਪ੍ਰਕਾਸ਼ ਸਿੰਘ ਬਾਦਲ ਨੇ ਹੀ ਹੋਣਾ ਹੈ ਕਿਉਂਕਿ ਹਕੂਮਤ ਸਿਰਫ਼ ਇਨ੍ਹਾਂ ਦੀ ਹੀ ਚੱਲਣੀ ਹੈ, ਹੋਰ ਕਿਸੇ ਦੀ ਨਹੀਂ। ਹਰਸਿਮਰਤ ਬਾਦਲ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਜਾਂ ਮੈਨੂੰ ਜਨਤਾ ਕੋਈ ਅਹੁਦਾ ਦੇਵੇਂ, ਭਾਵੇਂ ਨਾ ਦੇਵੇ ਪਰ ਅਸੀਂ ਦੋਹਾਂ ਨੇ ਜਨਤਾ ਦੀ ਸੇਵਾ 'ਚ ਹੀ ਲੱਗੇ ਰਹਿਣਾ ਹੈ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ 'ਤੇ 'ਸੁਨੀਲ ਜਾਖੜ' ਦਾ ਵੱਡਾ ਬਿਆਨ, ਦੱਸਿਆ-ਮੁਲਜ਼ਮ ਨੂੰ ਫੜ੍ਹਨ ਮਗਰੋਂ ਕੀ ਕੀਤਾ ਜਾਵੇ
ਉਨ੍ਹਾਂ ਕਿਹਾ ਕਿ ਸਾਨੂੰ ਬਾਦਲ ਸਾਹਿਬ ਦੇ ਤਜਰਬੇ ਦੀ, ਸੋਚ ਦੀ ਅਤੇ ਕੰਮਾਂ ਦੀ ਬਹੁਤ ਲੋੜ ਹੈ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਿਰਫ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ ਕੀਤਾ ਹੈ ਅਤੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੱਖ ਜਥੇਬੰਦੀਆਂ ਨਾਲ ਮੀਟਿੰਗ ਮਗਰੋਂ ਹਰਜਿੰਦਰ ਧਾਮੀ ਦਾ ਵੱਡਾ ਫ਼ੈਸਲਾ, SGPC ਵੀ ਬਣਾਏਗੀ ਸਿੱਟ
NEXT STORY