ਚੰਡੀਗੜ੍ਹ /ਅੰਮ੍ਰਿਤਸਰ : ਡਰਗੱਜ਼ ਰੈਕਟ ਮਾਮਲੇ 'ਚ ਜੇਲ੍ਹ 'ਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਭਰਾ ਨੂੰ ਜ਼ਮਾਨਤ ਮਿਲਣ ਮਗਰੋਂ ਹਰਸਿਮਰਤ ਬਾਦਲ ਨੇ ਟਵੀਟ ਕਰਦਿਆਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਭਰਾ ਬਿਕਰਮ ਮਜੀਠੀਆ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਹਰਸਿਮਰਤ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵੀ ਨਤਮਸਤਕ ਹੋਏ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਜੇਲ੍ਹ 'ਚੋਂ ਆਉਣਗੇ ਬਾਹਰ, ਹਾਈਕੋਰਟ ਨੇ ਦਿੱਤੀ ਜ਼ਮਾਨਤ
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਉਹ ਭਾਵੁਕ ਹੋ ਗਏ। ਉਨ੍ਹਾਂ ਨੇ ਭਰੇ ਮਨ ਨਾਲ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਮਜੀਠੀਆ ਦੇ ਜੇਲ੍ਹ ਜਾਣ ਮਗਰੋਂ ਉਨ੍ਹਾਂ ਦੇ ਪਰਿਵਾਰ ਅਤੇ ਬੱਚਿਆਂ 'ਤੇ ਕੀ ਬੀਤੀ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਰਾਮ ਦਾਸ ਜੀ ਦਾ ਆਸ਼ੀਰਵਾਦ ਹੈ ਕਿ ਉਨ੍ਹਾਂ ਨੂੰ ਰੱਖੜੀ 'ਤੇ ਇਹ ਵੱਡਾ ਤੋਹਫ਼ਾ ਮਿਲਿਆ ਹੈ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੋਲਡੀ ਬਰਾੜ ਦਾ ਸਾਥੀ ਦੱਸ ਗੈਂਗਸਟਰ ਨੇ ਮੰਗੀ ਫ਼ਿਰੌਤੀ
ਉਨ੍ਹਾਂ ਦੱਸਿਆ ਕਿ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਮਜੀਠੀਆ ਨੂੰ ਰੱਖੜੀ ਬੰਨ੍ਹਣ ਪਟਿਆਲਾ ਜੇਲ੍ਹ ਹੀ ਜਾ ਰਹੇ ਸਨ ਕਿ ਉਨ੍ਹਾਂ ਨੂੰ ਇਹ ਖ਼ਬਰ ਸੁਣਨ ਨੂੰ ਮਿਲ ਗਈ। ਇਸ ਮੌਕੇ ਵਿਰੋਧੀਆਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਮਜੀਠੀਆ ਨਾਲ ਸਿਆਸਤ ਖੇਡੀ ਗਈ ਹੈ ਅਤੇ ਸਿਆਸੀ ਫ਼ਾਇਦੇ ਲਈ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਦੇ ਜੇਲ੍ਹ ਜਾਣ ਨਾਲ ਕੀ ਪੰਜਾਬ 'ਚੋਂ ਨਸ਼ਾ ਖ਼ਤਮ ਹੋ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ 'ਚ ਲੱਗਣਗੇ ਐਜੂਕੇਸ਼ਨ ਫੇਅਰ ਅਤੇ ਵੀਜ਼ਾ ਵਰਕਸ਼ਾਪ
NEXT STORY