ਜਲੰਧਰ— ਫੂਡ ਪ੍ਰੋਸੈਸਿੰਗ ਨੂੰ ਉਤਸ਼ਾਹਤ ਕਰਨ ਲਈ ਜਲੰਧਰ ਦੇ ਇਕ ਨਿੱਜੀ ਹੋਟਲ ਵਿਖੇ ਉਦਯੋਗਪਤੀਆਂ ਨਾਲ ਮੁਲਾਕਾਤ ਕਰਨ ਲਈ ਪਹੁੰਚੀ ਹਰਸਿਮਰਤ ਕੌਰ ਬਾਦਲ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਵਿਚ ਘੱਟ ਗਿਣਤੀ ਲੋਕ ਅਸੁਰੱਖਿਅਤ ਨਹੀਂ ਹਨ। ਉਨ੍ਹਾਂ ਨੇ ਸਾਬਕਾ ਉੱਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਘੱਟ ਗਿਣਤੀ ਲੋਕਾਂ ਬਾਰੇ ਦਿੱਤੇ ਗਏ ਬਿਆਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਦੇਸ਼ ਵਿਚ ਘੱਟ ਗਿਣਤੀ ਲੋਕ ਅਸੁਰੱਖਿਅਤ ਨਹੀਂ ਹਨ। ਇੱਥੇ ਦੱਸ ਦੇਈਏ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਬਡੂੰਗਰ ਦੇ ਇਸ ਬਿਆਨ ਦਾ ਸਿਰੇ ਤੋਂ ਖੰਡਨ ਕੀਤਾ ਸੀ। ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿਚ ਅਜਿਹੀ ਕੋਈ ਗੱਲ ਨਹੀਂ ਹੈ। ਪੰਜਾਬ ਵਿਚ ਸਾਰੇ ਵਰਗਾਂ ਦੇ ਲੋਕ ਸੁਰੱਖਿਅਤ ਹਨ ਅਤੇ ਰਲ-ਮਿਲ ਕੇ ਰਹਿੰਦੇ ਹਨ।
ਥਰਮਲ ਪਲਾਂਟ ਰੂਪਨਗਰ 'ਚ ਕਰਮਚਾਰੀ ਦੀ ਰਹੱਸਮਈ ਢੰਗ ਨਾਲ ਹੋਈ ਮੌਤ
NEXT STORY