ਬਠਿੰਡਾ (ਅਮਿਤ) - ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੰਦੋਆ ਦੇ ਕਾਂਗਰਸ 'ਚ ਸ਼ਾਮਲ ਹੋ ਜਾਣ 'ਤੇ ਉਸ ਨੂੰ ਕਾਂਗਰਸ ਦੀ 'ਬੀ ਟੀਮ' ਕਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਦੇ ਇਸ਼ਾਰੇ 'ਤੇ ਆਪਣੇ ਸਾਰੇ ਕੰਮ ਕਰਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਜਰੀਵਾਲ ਦਿੱਲੀ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਗੱਠਜੋੜ ਕਰਨ ਦੀਆਂ ਗਲ੍ਹਾਂ ਕਰ ਰਹੇ ਹਨ। ਪੰਜਾਬ ਦੇ ਜਿਹੜੇ ਵਿਧਾਇਕ ਕਾਂਗਰਸ 'ਚ ਜਾ ਰਹੇ ਹਨ, ਉਹ ਪਹਿਲਾਂ ਤੋਂ ਹੀ ਕਾਂਗਰਸ ਦੇ ਨਾਲ ਸਨ ਅਤੇ ਅੱਗੇ ਵੀ ਉਹ ਉਨ੍ਹਾਂ ਦੇ ਨਾਲ ਹੀ ਰਹਿਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹਰਸਿਮਰਤ ਨੇ ਕਿਹਾ ਕਿ ਉਨ੍ਹਾਂ ਨੇ ਜਿਸ ਤਰ੍ਹਾਂ ਨੌਜਵਾਨਾਂ ਨਾਲ ਝੂਠੇ ਵਾਅਦੇ ਕੀਤੇ ਸਨ, ਇਹ ਸਭ ਉਸ ਦਾ ਹੀ ਨਤੀਜਾ ਹੈ।
ਭਿਆਨਕ ਅੱਗ ਨਾਲ 400 ਏਕੜ ਤੋਂ ਵੱਧ ਨਾੜ ਸੜਿਆ
NEXT STORY