ਚੰਡੀਗੜ੍ਹ: ਪੰਜਾਬੀ ਗਾਇਕ ਸ਼ੁੱਭ ਇੰਨ੍ਹੀਂ ਦਿਨੀਂ ਵਿਵਾਦਾਂ ਵਿਚ ਘਿਰੇ ਹੋਏ ਹਨ। ਇੰਸਟਾਗ੍ਰਾਮ ਸਟੋਰੀ 'ਤੇ ਭਾਰਤ ਦੇ ਨਕਸ਼ੇ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿਚ ਉਸ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਵਿਚਾਲੇ ਉਸ ਦਾ ਭਾਰਤ ਦੌਰਾ ਵੀ ਰੱਦ ਹੋ ਗਿਆ ਸੀ। ਹੁਣ ਬਹੁਤ ਸਾਰੀਆਂ ਹਸਤੀਆਂ ਉਸ ਦੇ ਹੱਕ ਵਿਚ ਵੀ ਨਿਤਰ ਰਹੀਆਂ ਹਨ। ਬੀਤੇ ਦਿਨੀਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਸ਼ੁੱਭ ਦੇ ਹੱਕ ਵਿਚ ਟਵੀਟ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਨੂ ਦੀ ਧਮਕੀ ਮਗਰੋਂ ਕੈਨੇਡਾ ਦੇ ਸੰਸਦ ਮੈਂਬਰ ਜਗਮੀਤ ਸਿੰਘ ਦਾ ਹਿੰਦੂਆਂ ਨੂੰ ਖ਼ਾਸ ਸੁਨੇਹਾ, ਕਹਿ ਦਿੱਤੀ ਇਹ ਗੱਲ
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਸੀਂ ਸ਼ੁੱਭ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਸ਼ੁੱਭ ਨੂੰ ਆਪਣੀ ਦੇਸ਼ ਭਗਤੀ ਸਾਬਤ ਕਰਨ ਦੀ ਕੋਈ ਲੋੜ ਨਹੀਂ ਹੈ। ਉਹ ਪੰਜਾਬ ਤੇ ਭਾਰਤ ਦਾ ਮਾਣਮੱਤਾ ਪੁੱਤਰ ਹੈ। ਉਨ੍ਹਾਂ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੂਹ ਦੇਸ਼ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਲਈ ਬੋਲਣ ਵਾਲੇ ਸ਼ੁੱਭ ਅਤੇ ਹੋਰ ਲੋਕਾਂ ਨੂੰ ਦੇਸ਼ ਵਿਰੋਧੀ ਕਰਾਰ ਦੇਣ ਦੀਆਂ ਸਾਜ਼ਿਸ਼ਾਂ ਦਾ ਸ਼ਿਕਾਰ ਨਾ ਹੋਣ।
ਇਹ ਖ਼ਬਰ ਵੀ ਪੜ੍ਹੋ - India Tour ਰੱਦ ਹੋਣ 'ਤੇ ਪੰਜਾਬੀ ਗਾਇਕ ਸ਼ੁੱਭ ਦਾ ਪਹਿਲਾ ਬਿਆਨ ਆਇਆ ਸਾਹਮਣੇ
ਹਰਸਿਮਰਤ ਕੌਰ ਬਾਦਲ ਨੇ ਐਕਸ (ਟਵਿਟਰ) 'ਤੇ ਲਿਖਿਆ, "ਸ਼ੁੱਭ! ਅਸੀਂ ਤੁਹਾਡੇ ਨਾਲ ਖੜੇ ਹਾਂ। ਤੁਹਾਨੂੰ ਆਪਣੀ ਦੇਸ਼ਭਗਤੀ ਸਾਬਤ ਕਰਨ ਦੀ ਕੋਈ ਲੋੜ ਨਹੀਂ ਕਿਉਂਕਿ ਤੁਸੀਂ ਪੰਜਾਬ ਅਤੇ ਭਾਰਤ ਦੇ ਮਾਣਮੱਤੇ ਪੁੱਤਰ ਹੋ। ਸ਼੍ਰੋਮਣੀ ਅਕਾਲੀ ਦਲ ਸਾਥੀ ਦੇਸ਼ਵਾਸੀਆਂ ਨੂੰ ਅਪੀਲ ਹੈ ਕਿ ਉਹ ਪੰਜਾਬ ਲਈ ਬੋਲਣ ਵਾਲੇ ਸ਼ੁੱਭ ਅਤੇ ਹੋਰਾਂ ਨੂੰ ਰਾਸ਼ਟਰ ਵਿਰੋਧੀ ਕਰਾਰ ਦੇਣ ਦੀਆਂ ਸਾਜ਼ਿਸ਼ਾਂ ਦਾ ਸ਼ਿਕਾਰ ਨਾ ਹੋਣ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਓ. ਪੀ. ਸੋਨੀ ਦੀਆਂ ਵਧਦੀਆਂ ਜਾ ਰਹੀਆਂ ਮੁਸ਼ਕਿਲਾਂ, ਸਾਬਕਾ ਉਪ ਮੁੱਖ ਮੰਤਰੀ ਦੀ ਜ਼ਮਾਨਤ ਪਟੀਸ਼ਨ ਮੁੜ ਰੱਦ
NEXT STORY