ਬੁਢਲਾਡਾ (ਮਨਜੀਤ, ਬਾਂਸਲ) : ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਲੋਕਾਂ ਅਤੇ ਕਾਰੋਬਾਰੀਆਂ ਤੋਂ ਡਰਾ-ਧਮਕਾ ਕੇ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਰੱਖਿਆ ਦੇਣ ਦੀ ਬਜਾਏ ਆਪਣੇ ਪਰਿਵਾਰਾਂ ਨੂੰ ਸੁਰੱਖਿਆ ਦੇਣ 'ਚ ਲੱਗੀ ਹੋਈ ਹੈ। ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੈ।
ਇਹ ਵੀ ਪੜ੍ਹੋ : Big News : ਪੰਜਾਬ ਪੁਲਸ ਦਾ ਸਾਬਕਾ DSP ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਉਹ ਅੱਜ ਬੁਢਲਾਡਾ ਦੇ ਪਿੰਡ ਬੀਰੋਕੇ ਕਲਾਂ ਵਿਖੇ ਹਰਜੀਤ ਸਿੰਘ ਦੇ ਪਰਿਵਾਰ ਨਾਲ, ਗੁੜੱਦੀ ਵਿਖੇ ਸ਼ਮਸ਼ੇਰ ਸਿੰਘ, ਰਮਨਦੀਪ ਸਿੰਘ ਚਹਿਲ ਨਾਲ, ਰੰਘੜਿਆਲ ਵਿਖੇ ਜਗਦੀਸ਼ ਸਿੰਘ ਨਾਲ, ਬਰੇਟਾ ਵਿਖੇ ਸਿਕੰਦਰ ਸਿੰਘ ਜੈਲਦਾਰ ਨਾਲ ਅਤੇ ਗਗਨਦੀਪ ਸਿੰਘ ਦੇ ਪਰਿਵਾਰ ਨਾਲ, ਕੁਲਰੀਆਂ ਵਿਖੇ ਵੀਰਾਂ ਸਿੰਘ ਅਤੇ ਸੰਤ ਰਾਮ, ਦਰਸ਼ਨ ਸਿੰਘ, ਸੈਂਸੀ ਸਿੰਘ ਅਤੇ ਗੁਰਦੀਪ ਸਿੰਘ ਦੇ ਪਰਿਵਾਰ ਨਾਲ ਅਤੇ ਕੁਲਦੀਪ ਸਿੰਘ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਬੀਰੋਕੇ ਕਲਾਂ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਵੀ ਕੀਤੀ।
ਇਹ ਵੀ ਪੜ੍ਹੋ : ਤੀਰਅੰਦਾਜ਼ੀ ’ਚ ਗੋਲਡ ਮੈਡਲਿਸਟ ਨੇ ਲਿਆ ਫਾਹਾ, ਪੇਕਿਆਂ ਨੇ ਸਹੁਰਾ ਪਰਿਵਾਰ 'ਤੇ ਲਾਏ ਦੋਸ਼
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਬਜਾਏ ਸੂਬਾ ਸਰਕਾਰ ਲੱਖਾਂ ਰੁਪਏ ਮਸ਼ਹੂਰੀਆਂ 'ਤੇ ਖਰਚ ਕਰ ਰਹੀ ਹੈ ਜੋ ਪੰਜਾਬ ਦੇ ਲੋਕਾਂ ਦਾ ਪੈਸਾ ਹੈ। ਇਸ ਪੈਸੇ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਆਪਣੇ 2 ਮੰਤਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਪਰ ਉਨ੍ਹਾਂ ਦੇ ਖ਼ਿਲਾਫ਼ ਅੱਗੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਹੁਣ ਪੂਰੀ ਤਰ੍ਹਾਂ ਚੁੱਪ ਧਾਰੀ ਹੋਈ ਹੈ। ਹਰਸਿਮਰਤ ਨੇ ਕਿਹਾ ਕਿ ਖੁਦ ਨੂੰ ਕੱਟੜ ਇਮਾਨਦਾਰ ਦੱਸਣ ਵਾਲੇ ਭਗਵੰਤ ਮਾਨ ਭ੍ਰਿਸ਼ਟਾਚਾਰ ਦੇ ਮਾਮਲੇ ਤੇ ਡਰਾਮੇ ਕਰਨ ਤੋਂ ਅੱਗੇ ਨਹੀਂ ਵਧ ਸਕੇ। ਸਰਕਾਰ ਵੱਲੋਂ ਦਿੱਤੇ ਟੋਲ ਫਰੀ ਨੰਬਰਾਂ ਤੇ ਲੋਕਾਂ ਨੇ ਸਬੂਤਾਂ ਸਮੇਤ ਭ੍ਰਿਸ਼ਟਾਚਾਰ ਦੇ ਖਿਲਾਫ ਸ਼ਿਕਾਇਤਾਂ ਭੇਜੀਆਂ। ਪਰ ਲੱਖਾਂ ਦੇ ਤਦਾਦ ਵਿੱਚ ਇਨ੍ਹਾਂ ਸ਼ਿਕਾਇਤਾਂ ਵੱਲ ਕੋਈ ਗੌਰ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ : ਕਲਯੁਗੀ ਪੁੱਤ ਨੇ ਦੋਸਤ ਨਾਲ ਮਿਲ ਕੇ ਕੀਤਾ ਪਿਤਾ ਦਾ ਕਤਲ, ਕਾਰਨ ਜਾਣ ਰਹਿ ਜਾਵੋਗੇ ਹੈਰਾਨ
ਭਗਵੰਤ ਮਾਨ ਸਰਕਾਰ ਹੁਣ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਤੋਂ ਵੀ ਭੱਜ ਰਹੀ ਹੈ। ਸਰਕਾਰ ਬਣਨ ਤੋਂ ਬਾਅਦ ਹਰ ਔਰਤ ਦਾ 11, 000 ਰੁਪਏ ਬਣਦਾ ਹੈ। ਸਰਕਾਰ ਇਸ ਦਾ ਭੁਗਤਾਨ ਕਰੇ, ਨਹੀਂ ਤਾਂ ਪੰਜਾਬ ਦੀ ਤਰ੍ਹਾਂ ਇਸ਼ਤਿਹਾਰਬਾਜੀ ਕਰਕੇ ਹੋਰਨਾਂ ਸੂਬਿਆਂ ਵਿੱਚ ਆਪਣੀ ਫੋਕੀ ਵਾਹ-ਵਾਹ ਨਾ ਕਰੇ। ਇਸ ਮੌਕੇ ਹਲਕਾ ਸੇਵਾਦਾਰ ਡਾ: ਨਿਸ਼ਾਨ ਸਿੰਘ, ਗੁਰਮੇਲ ਸਿੰਘ ਫਫੜੇ, ਰਮਨਦੀਪ ਸਿੰਘ ਗੁੜੱਦੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
Big News : ਪੰਜਾਬ ਪੁਲਸ ਦਾ ਸਾਬਕਾ DSP ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
NEXT STORY