ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਜਾਰੀ ਕਰ ਕੇ ਮੋਹਾਲੀ 'ਚ ਪੰਜਾਬ ਦੇ ਨੌਜਵਾਨ ਪ੍ਰਦਰਸ਼ਨਕਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇਸ ਪੁਲਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਬੀਬੀ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਤੋਂ ਸਾਲ 2022 ਦੀਆਂ ਚੋਣਾਂ ਵਿੱਚ ਵੋਟਾਂ ਲੈ ਕੇ ਉਹ ਅੱਜ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠੇ ਹਨ, ਅੱਜ ਉਹੀ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਆਪਣੇ ਹੱਕ ਮੰਗਣ 'ਤੇ ਬੁਰੀ ਤਰ੍ਹਾਂ ਕੁੱਟ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨੌਜਵਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਸਰਕਾਰ ਲਾਠੀਆਂ ਦਾ ਸਹਾਰਾ ਲੈ ਰਹੀ ਹੈ। ਮੁੱਖ ਮੰਤਰੀ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬੀ ਇਸ ਜ਼ੁਲਮ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਇਸ ਲਾਠੀਚਾਰਜ ਅਤੇ ਨੌਜਵਾਨਾਂ ਨਾਲ ਕੀਤੀ ਜਾ ਰਹੀ ਬਦਸਲੂਕੀ ਦਾ ਪੂਰਾ ਹਿਸਾਬ ਲੈਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'ਆਪ' ਸਰਕਾਰ ਨੇ ਇਕ ਵਾਰ ਫਿਰ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ : ਪ੍ਰਤਾਪ ਬਾਜਵਾ
NEXT STORY