ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ 'ਚ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ। ਇਸ ਦੌਰਾਨ ਵੱਖ-ਵੱਖ ਸਿੱਖ ਮਾਮਲੇ ਵਿਚਾਰੇ ਗਏ ਹਨ ਅਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਅਹਿਮ ਫ਼ੈਸਲੇ ਲਏ ਗਏ।
ਇਹ ਵੀ ਪੜ੍ਹੋ : ਕਹਿਰ ਦੀ ਗਰਮੀ 'ਚ ਪੰਜਾਬੀਆਂ ਲਈ ADVISORY ਜਾਰੀ, ਬੇਹੱਦ ਸਾਵਧਾਨ ਰਹਿਣ ਦੀ ਲੋੜ
ਇਸ ਦੇ ਮੱਦੇਨਜ਼ਰ ਸਿੰਘ ਸਾਹਿਬਾਨਾਂ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ। ਹਰਵਿੰਦਰ ਸਿੰਘ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀਆਂ ਬਿਆਨਬਾਜ਼ੀਆਂ ਦੀ ਮੁਆਫ਼ੀ ਮੰਗੀ।
ਇਹ ਵੀ ਪੜ੍ਹੋ : ਅੱਗ ਵਰ੍ਹਾਊ ਗਰਮੀ ਦੌਰਾਨ ਪੰਜਾਬੀਆਂ ਲਈ ਰਾਹਤ ਭਰੀ ਖ਼ਬਰ, ਪੂਰੇ ਸੂਬੇ 'ਚ ਜਾਰੀ ਹੋਇਆ ALERT
ਇਸ ਦੌਰਾਨ ਹਰਵਿੰਦਰ ਸਿੰਘ ਸਰਨਾ ਨੂੰ ਧਾਰਮਿਕ ਸਜ਼ਾ ਲਾਈ ਗਈ। ਉਨ੍ਹਾਂ ਨੂੰ 11 ਦਿਨ ਰੋਜ਼ਾਨਾ 2 ਜਪੁਜੀ ਸਾਹਿਬ ਅਤੇ 2 ਚੌਪਈ ਸਾਹਿਬ ਦੇ ਪਾਠ ਕਰਨ ਦਾ ਹੁਕਮ ਦਿੱਤਾ ਗਿਆ। ਇਸ ਦੇ ਨਾਲ ਹੀ 11 ਦਿਨ ਬਾਅਦ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ 501 ਰੁਪਏ ਦੀ ਦੇਗ ਕਰਵਾਉਣ ਦੇ ਵੀ ਹੁਕਮ ਦਿੱਤੇ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜ ਪਿਆਰਿਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨਿਆ
NEXT STORY