ਗੁਰਦਾਸਪੁਰ (ਹਰਮਨ) - ਬੀਤੇ ਦਿਨ ਹਰਿਆਣਾ ਵਿੱਚ ਕਿਸਾਨਾਂ ’ਤੇ ਪੁਲਸ ਵੱਲੋਂ ਕੀਤੇ ਗਏ ਜ਼ਬਰਦਸਤ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਹਰਿਆਣਾ ਵਿੱਚ ਹਾਈਵੇਅ ਰੋਕ ਕੇ ਰੋਸ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ। ਉਸ ਦੇ ਨਾਲ ਹੀ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਮੂਹ ਕਿਸਾਨਾਂ ਨੇ ਇਕੱਤਰ ਹੋ ਕੇ ਅੰਮ੍ਰਿਤਸਰ ਜੰਮੂ ਨੈਸ਼ਨਲ ਹਾਈਵੇਅ ਅਤੇ ਸ਼ਹਿਰ ਅੰਦਰ ਮੁੱਖ ਸੜਕਾਂ ਨੂੰ ਜਾਮ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਔਲਾਦ ਨਾ ਹੋਣ ’ਤੇ ਮਾਪਿਆਂ ਨਾਲ ਮਿਲ ਪਤੀ ਨੇ ਪਤਨੀ ਨੂੰ ਇੰਝ ਉਤਾਰਿਆ ਮੌਤ ਦੇ ਘਾਟ
ਮਿਲੀ ਜਾਣਕਾਰੀ ਅਨੁਸਾਰ ਲਾਠੀਚਾਰਜ ਦੇ ਰੋਸ ’ਚ ਗੁਰਦਾਸਪੁਰ ਦੇ ਪੁਰਾਣੀ ਮੰਡੀ ਨੇੜਲੇ ਗਾਂਧੀ ਸਕੂਲ ਵਾਲੇ ਚੌਕ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨਾਂ ਨੇ ਸਮੁੱਚੀ ਆਵਾਜਾਈ ਠੱਪ ਕਰ ਦਿੱਤੀ। ਕਿਸਾਨਾਂ ਨੇ ਕਰੀਬ ਤਿੰਨ ਘੰਟੇ ਧਰਨਾ ਦੇ ਕੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਸ਼ਹਿਰ ਦੇ ਬਾਹਰਵਾਰ ਬੱਬਰੀ ਬਾਈਪਾਸ ਚੌਂਕ ਵਿਖੇ ਵੀ ਧਰਨਾ ਦੇ ਕੇ ਮੁਕੰਮਲ ਤੌਰ ’ਤੇ ਆਵਾਜਾਈ ਠੱਪ ਕਰ ਦਿੱਤੀ। ਇਸ ਕਾਰਨ ਪੁਲਸ ਨੇ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ।
ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ
ਸਮਰਾਲਾ 'ਚ ਕਿਸਾਨਾਂ ਦਾ ਵਿਦਰੋਹ, ਲੁਧਿਆਣਾ-ਚੰਡੀਗੜ੍ਹ ਹਾਈਵੇਅ ਕੀਤਾ ਜਾਮ (ਤਸਵੀਰਾਂ)
NEXT STORY