ਚੰਡੀਗੜ੍ਹ (ਵੈੱਬ ਡੈਸਕ): ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਉਚੇਚੇ ਤੌਰ 'ਤੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਨੂੰ ਪਹੁੰਚੇ ਹਨ।
ਇਹ ਖ਼ਬਰ ਵੀ ਪੜ੍ਹੋ - ਅਮਿਤ ਸ਼ਾਹ ਦੇ ਬਿਆਨ 'ਤੇ ਪੰਜਾਬ ਵਿਧਾਨ ਸਭਾ 'ਚ ਹੰਗਾਮਾ! ਨਿੰਦਾ ਪ੍ਰਤਸਾਵ ਲਿਆਉਣ ਦੀ ਮੰਗ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਦਾ ਸੈਸ਼ਨ ਵਿਚ ਆਉਣ 'ਤੇ ਸਵਾਗਤ ਕੀਤਾ। ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਲਈ ਆਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ (ਵੀਡੀਓ)
NEXT STORY