ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਮੋਹਾਲੀ ਆਏ, ਜਿਥੇ ਉਹਨਾਂ ਨੇ ਮੁੱਖ ਮੰਤਰੀ ਨਾਲ 15 ਮਿੰਟ ਮੁਲਾਕਾਤ ਕਰਦੇ ਹੋਏ ਹਾਲ-ਚਾਲ ਪੁੱਛਿਆ। ਪੰਜਾਬ ਦੇ ਮੁੱਖ ਮੰਤਰੀ 4 ਦਿਨਾਂ ਤੋਂ ਸਿਹਤ ਖ਼ਰਾਬ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ, ਜਿਹਨਾਂ ਨੂੰ ਮਿਲਣ ਲਈ ਸੀਐਮ ਸੈਣੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ CM ਮਾਨ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਇਹ ਵੀ ਪੜ੍ਹੋ : ਇਸ ਦਿਨ ਤੋਂ ਸਸਤਾ ਹੋਵੇਗਾ Amul ਅਤੇ Mother Dairy ਦੁੱਧ, ਕੀਮਤਾਂ 'ਚ ਆਵੇਗੀ ਵੱਡੀ ਗਿਰਾਵਟ
ਸੂਤਰਾਂ ਅਨੁਸਾਰ ਇਸ ਦੌਰਾਨ ਗੱਲਬਾਤ ਦੌਰਾਨ ਮੁੱਖ ਮੰਤਰੀ ਸੈਣੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਵੀ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਹਰਿਆਣਾ ਸਰਕਾਰ ਅਤੇ ਲੋਕ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਏ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਭਵਿੱਖ ਵਿੱਚ ਵੀ ਲੋੜ ਪੈਣ 'ਤੇ ਹਰ ਸੰਭਵ ਮਦਦ ਕੀਤੀ ਜਾਵੇ। ਅਸੀਂ ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਹਰਿਆਣਾ ਉਨ੍ਹਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹੇਗਾ। ਇਸ ਤੋਂ ਪਹਿਲਾਂ ਹਰਿਆਣਾ ਦੇ ਸੀਐਮ ਸੈਣੀ ਨੇ ਪੰਜਾਬ ਦੇ ਸੀਐੱਮ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਨੂੰ ਹਰ ਸੰਭਵ ਮਦਦ ਦੇਣ ਦਾ ਵਾਅਦਾ ਕੀਤਾ ਸੀ।ਹਰਿਆਣਾ ਸਰਕਾਰ ਨੇ ਹੜ੍ਹ ਪ੍ਰਭਾਵਿਤ ਪੰਜਾਬ ਨੂੰ 5 ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਹੈ।
ਇਹ ਵੀ ਪੜ੍ਹੋ : CM ਦਾ ਕੱਟ 'ਤਾ ਚਾਲਾਨ! ਸਫ਼ਰ ਕਰਦੇ ਸਮੇਂ ਨਹੀਂ ਕਰਦੇ ਸੀ ਆਹ ਕੰਮ
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਥਕਾਵਟ ਤੇ ਦਿਲ ਦੀ ਧੜਕਣ ਹੌਲੀ ਹੋਣ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਅਧਿਕਾਰੀਆਂ ਨੇ ਇੱਕ ਬਿਆਨ 'ਚ ਕਿਹਾ ਕਿ ਮਾਨ ਦੀ ਸਿਹਤ ਠੀਕ ਹੈ ਅਤੇ ਉਹ ਤੁਰ-ਫਿਰ ਰਹੇ ਹਨ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਦੀ ਪ੍ਰਧਾਨਗੀ ਕਰਨੀ ਸੀ ਪਰ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਇਸਨੂੰ ਮੁਲਤਵੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ 'ਚ ਵੱਧ ਰਹੇ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਵੱਡਾ ਖ਼ੁਲਾਸਾ ! ਐਡਵਾਈਜ਼ਰੀ ਜਾਰੀ
NEXT STORY