ਜਲੰਧਰ/ਬਿਆਸ/ਹਰਿਆਣਾ (ਵੈੱਬ ਡੈਸਕ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਿਆਸ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਸਮਾਜਿਕ ਅਤੇ ਅਧਿਆਤਮਿਕ ਵਿਸ਼ਿਆਂ 'ਤੇ ਵੀ ਵਿਚਾਰ-ਚਰਚਾ ਕੀਤੀ ਗਈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਮਾਜ ਵਿੱਚ ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਬਿਆਸ ਦੇ ਨਿਰੰਤਰ ਯਤਨਾਂ ਅਤੇ ਮਨੁੱਖਤਾ ਦੀ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਡੇਰੇ ਵੱਲੋਂ ਮਾਨਵਤਾ ਦੀ ਸੇਵਾ ਅਤੇ ਸਮਾਜਿਕ ਸੁਧਾਰਾਂ ਲਈ ਕੀਤੇ ਜਾ ਰਹੇ ਯਤਨ ਸਮੁੱਚੀ ਲੋਕਾਈ ਲਈ ਪ੍ਰੇਰਨਾਦਾਇਕ ਹਨ। ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਸਮਾਜ ਸੇਵਾ, ਅਧਿਆਤਮਿਕ ਜਾਗਰੂਕਤਾ ਅਤੇ ਮਨੁੱਖੀ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਨਿਰਸਵਾਰਥ ਯਤਨ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਡੇਰੇ ਦੀਆਂ ਗਤੀਵਿਧੀਆਂ ਨੇ ਹਮੇਸ਼ਾ ਹੀ ਮਨੁੱਖਤਾ ਦੇ ਭਲੇ ਦਾ ਮਾਰਗ ਦਰਸਾਇਆ ਹੈ।
ਮੁਲਾਕਾਤ ਦੌਰਾਨ ਮੁੱਖ ਮੰਤਰੀ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਚਾਲੇ ਸਮਾਜਿਕ ਸਮਾਨਤਾ, ਨੈਤਿਕ ਕਦਰਾਂ-ਕੀਮਤਾਂ ਦੀ ਰਾਖੀ ਅਤੇ ਜਨਹਿਤ ਨਾਲ ਜੁੜੇ ਭਖਦੇ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਹੋਈ। ਮੁੱਖ ਮੰਤਰੀ ਨੇ ਮਾਨਵਤਾ ਦੀ ਨਿਰੰਤਰ ਸੇਵਾ ਪ੍ਰਤੀ ਡੇਰਾ ਬਿਆਸ ਦੀ ਵਚਨਬੱਧਤਾ ਨੂੰ ਬਹੁਤ ਹੀ ਸ਼ਲਾਘਾਯੋਗ ਦੱਸਿਆ ਅਤੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਇਹ ਸੰਸਥਾ ਇਸੇ ਤਰ੍ਹਾਂ ਮਨੁੱਖਤਾ ਦੇ ਉਥਾਨ ਲਈ ਕੰਮ ਕਰਦੀ ਰਹੇਗੀ।
ਇਹ ਵੀ ਪੜ੍ਹੋ: PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: ਕਤਲ ਮਗਰੋਂ ਨੀਲੇ ਡਰੰਮ 'ਚ ਪਾ ਕੇ ਸੁੱਟੀ ਲਾਸ਼! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
NEXT STORY