ਚੰਡੀਗੜ੍ਹ/ਹਰਿਆਣਾ (ਯੂ. ਐੱਨ. ਆਈ.) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀਰਵਾਰ ਨੂੰ ਇਤਿਹਾਸਕ ਸਿੱਖ ਤੀਰਥ ਸਥਾਨ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ।
ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਦੱਸਿਆ ਕਿ ਦੋਵੇਂ ਆਗੂ ਦੁਪਹਿਰ 2:30 ਵਜੇ ਗੁਰਦੁਆਰਾ ਸਾਹਿਬ ਪਹੁੰਚਣਗੇ। ਇਸ ਦੌਰਾਨ ਉਹ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨਗੇ ਅਤੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨਗੇ। ਇਸ ਮੌਕੇ ਹੋਰ ਭਾਜਪਾ ਆਗੂ ਅਤੇ ਸਥਾਨਕ ਵਰਕਰ ਵੀ ਮੌਜੂਦ ਹੋ ਸਕਦੇ ਹਨ।
ਜ਼ਮੀਨ ਦੇ ਮਸਲੇ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ 'ਚ 7 ਲੋਕਾਂ ਖ਼ਿਲਾਫ਼ ਪਰਚਾ ਦਰਜ
NEXT STORY