ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਵਿਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਹੈ ਅਤੇ ਪੰਜਾਬ ਦੇ ਸੂਝਵਾਨ ਲੋਕਾਂ ਦੇ ਗਠਜੋੜ ਨਾਲ ਹੀ ਭਾਜਪਾ ਪੰਜਾਬ 'ਚ ਆਪਣੀ ਸਰਕਾਰ ਬਣਾਵੇਗੀ। ਟਾਂਡਾ ਵਿਖੇ ਨਾਇਬ ਸੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਜਾਂ ਕਿਸੇ ਵੀ ਸਿਆਸੀ ਪਾਰਟੀ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਗਠਜੋੜ ਕਰਨ ਤੋਂ ਸਾਫ਼ ਤੌਰ 'ਤੇ ਇਨਕਾਰ ਕੀਤਾ ਅਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ 'ਚ ਕੀਤੇ ਗਏ ਇਤਿਹਾਸਿਕ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ 'ਚ ਆਪਣੀ ਸਰਕਾਰ ਬਣਾਵੇਗੀ।
ਇਹ ਵੀ ਪੜ੍ਹੋ- ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ ਨਾਲ ਕਤਲ
ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਰਦਿਆਂ ਕਿਹਾ ਕਿ ਅੱਜ ਪੰਜਾਬ 'ਚ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਖ਼ਰਾਬ ਹਾਲਤ ਵਿੱਚ ਹੈ, ਉਥੇ ਹੀ ਸਰਕਾਰ ਇਸ ਕਾਰਜਕਾਲ ਦੌਰਾਨ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਕਤਲੋਗਾਰਤ ਦੀਆਂ ਘਟਨਾਵਾਂ 'ਚ ਬੇਤਹਾਸ਼ਾ ਵਾਧਾ ਹੋਇਆ ਹੈ, ਜਿਸ ਕਾਰਨ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਸਰਕਾਰ ਨੇ ਇਸ ਦੇ ਉਲਟ ਕੰਮ ਕੀਤਾ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...
ਉਨ੍ਹਾਂ ਕਿਹਾ ਕਿ ਅੱਜ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ 'ਚ ਨਸ਼ਿਆਂ ਦਾ ਹੜ੍ਹ ਵਗ ਰਿਹਾ ਹੈ, ਜਿਸ ਕਾਰਨ ਭਾਜਪਾ ਨੂੰ ਨਸ਼ਾ ਮੁਕਤ ਯਾਤਰਾ ਕਰਕੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਪੰਜਾਬ 'ਚ ਜੋ ਈ. ਡੀ. ਦੀਆਂ ਰੇਡਾਂ ਹੋ ਰਹੀਆਂ ਹਨ।
ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਪਾਰਟੀ ਦੇ ਰਾਹੁਲ ਗਾਂਧੀ ਵੱਲੋਂ ਲਗਾਤਾਰ ਇਲੈਕਸ਼ਨ ਕਮਿਸ਼ਨ 'ਤੇ ਸਵਾਲ ਚੁੱਕਣ ਨੂੰ ਲੈ ਕੇ ਕਿਹਾ ਕਿ ਦੇਸ਼ 'ਚ ਹੋ ਰਹੇ ਖ਼ਾਸ ਕਾਰਜਾਂ ਤੋਂ ਬੁਖਲਾਹਟ 'ਚ ਆ ਕੇ ਰਾਹੁਲ ਗਾਂਧੀ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ, ਭਾਜਪਾ ਆਗੂ ਜਵਾਹਰ ਲਾਲ ਖੁਰਾਣਾ, ਮੰਡਲ ਪ੍ਰਧਾਨ ਟਾਂਡਾ ਪ੍ਰਿੰਸ ਜੌਲੀ, ਮੰਡਲ ਪ੍ਰਧਾਨ ਮਿਆਣੀ ਜੁਗਰਾਜ ਸਿੰਘ ਗੁਰੂ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ ਸੰਵੇਦਨਸ਼ੀਲ ਇਲਾਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
NEXT STORY