ਨਾਭਾ (ਰਾਹੁਲ) : ਪੰਥ ਰਤਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਅਤੇ ਸਾਬਕਾ ਮੰਤਰੀ ਹਰਮੇਲ ਸਿੰਘ ਟੋਹੜਾ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ ਸਨ। ਅੱਜ ਸਾਬਕਾ ਮੰਤਰੀ ਹਰਮੇਲ ਸਿੰਘ ਟੋਹੜਾ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਭਾ ਬਲਾਕ ਦੇ ਪਿੰਡ ਟੋਹੜਾ ਵਿਖੇ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਹਰਮੇਲ ਸਿੰਘ ਟੌਹੜਾ ਪੰਜਾਬ ਦੇ ਲੋਕਾਂ ਦੇ ਹਰ ਦੁੱਖ-ਸੁੱਖ 'ਚ ਸ਼ਰੀਕ ਹੁੰਦੇ ਸਨ ਅਤੇ ਪੰਜਾਬ ਦੇ ਲੋਕ ਉਨ੍ਹਾਂ ਨੂੰ ਪਿਆਰ ਕਰਦੇ ਸਨ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਖੇਡਾਂ ਨੂੰ ਲੈ ਕੇ ਅਹਿਮ ਫ਼ੈਸਲਾ, ਹੁਣ ਇਨ੍ਹਾਂ ਤਾਰੀਖ਼ਾਂ ਨੂੰ ਹੋਣਗੇ...
ਉਨ੍ਹਾਂ ਨੇ ਰਾਜਨੀਤਕ ਉਚਾਈਆਂ ਨੂੰ ਛੂਹਿਆ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਦਿੱਤੀ ਗਈ ਸੀ, ਉਨ੍ਹਾਂ ਨੇ ਉਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਟੌਹੜਾ ਸਾਹਿਬ ਸਾਡੇ ਵਿਚਕਾਰ ਨਹੀਂ ਰਹੇ ਹਨ ਪਰ ਉਨ੍ਹਾਂ ਦੀਆਂ ਯਾਦਾਂ ਸਾਡੇ ਨਾਲ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਬਿਜਲੀ ਦੇ ਬਿੱਲ ਹੁਣ...
ਜਿਸ ਤਰ੍ਹਾਂ ਟੌਹੜਾ ਸਾਹਿਬ ਲੋਕਾਂ ਦਾ ਭਲਾ ਸੋਚਦੇ ਸਨ, ਉਸੇ ਤਰ੍ਹਾਂ ਇਨ੍ਹਾਂ ਦੇ ਪਰਿਵਾਰ ਵੱਲੋਂ ਇਸ ਰੀਤ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, ਚੀਮਾ ਨੂੰ ਪਾਰਟੀ 'ਚੋਂ ਕੱਢਿਆ
NEXT STORY