ਅੰਮ੍ਰਿਤਸਰ (ਅਨਜਾਣ, ਦੀਪਕ) - ਹਰਿਆਣਾ ਦੇ ਗਵਰਨਰ ਸ੍ਰੀ ਬੰਧਾਰੂ ਦਤਾਤਰਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਨਤਮਸਤਕ ਹੋਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਦੀਦਾਰੇ ਕੀਤੇ ਅਤੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ। ਇਸ ਉਪਰੰਤ ਉਨ੍ਹਾਂ ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ ਪਾਸੋਂ ਪ੍ਰੀਕਰਮਾ ‘ਚ ਸਥਿਤ ਧਾਰਮਿਕ ਅਸਥਾਨਾਂ ਦੇ ਇਤਿਹਾਸ ਦੀ ਜਾਣਕਾਰੀ ਲਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਬੰਧਾਰੂ ਦਤਾਤਰਿਆ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ, ਤਸਵੀਰ ਤੇ ਧਾਰਮਿਕ ਕਿਤਾਬਾਂ ਦਾ ਸੈੱਟ ਦੇ ਕੇ ਮੈਬਰ ਸ਼੍ਰੋਮਣੀ ਕਮੇਟੀ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਮੈਨੇਜਰ ਗੁਰਵਿੰਦਰ ਸਿੰਘ ਮੱਥਰੇਵਾਲ ਤੇ ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ ਨੇ ਸਨਮਾਨਿਤ ਕੀਤਾ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਮੁੰਡੇ ਨੇ ਪਾਕਿ ਦੀ ਕੁੜੀ ਨਾਲ ਲਈਆਂ ਲਾਵਾਂ, ਫੇਸਬੁੱਕ ’ਤੇ ਇੰਝ ਹੋਈ ਸੀ ਪਿਆਰ ਦੀ ਸ਼ੁਰੂਆਤ
ਪੱਤਰਕਾਰਾਂ ਨਾਲ ਗੱਲਾਤ ਦੌਰਾਨ ਉਨ੍ਹਾਂ ਕਿਹਾ ਕਿ ਮੇਰੇ ਲਈ ਅੱਜ ਬੜਾ ਪ੍ਰੜਾਵਸ਼ਾਲੀ ਦਿਨ ਹੈ, ਜੋ ਮੈਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਮੈਂ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਏ ਰੱਖਣ ਅਤੇ ਕੋਰੋਨਾ ਤੋਂ ਪੂਰੇ ਵਿਸ਼ਵ ਨੂੰ ਬਚਾਏ ਰੱਖਣ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪੂਰੀ ਮਾਨਵਤਾ ਦਾ ਅਸਥਾਨ ਹੈ, ਜਿੱਥੇ ਊਚ-ਨੀਚ, ਧਰਮ, ਜਾਤ-ਪਾਤ ਤੇ ਅਮੀਰ-ਗਰੀਬ ਦਾ ਕੋਈ ਭੇਦ ਭਾਵ ਨਹੀਂ ਕੀਤਾ ਜਾਂਦਾ। ਸ੍ਰੀ ਗੁਰੁ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਤੱਕ ਸਿੱਖ ਗੁਰੂਆਂ ਨੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਤੇ ਦੁਨੀਆਂ ਨੂੰ ਸਿੱਖ ਕੌਮ ਜਿਹੀ ਬਹਾਦਰ ਕੌਮ ਦੇ ਕੇ ਮਾਣ-ਸਨਮਾਨ ਬਖਸ਼ਿਆ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਨੂੰ ਲੈ ਕੇ ਸਰਨਾ ਨੇ ਮੰਗਿਆ ਬੀਬੀ ਜਗੀਰ ਕੌਰ ਦਾ ਅਸਤੀਫ਼ਾ
NEXT STORY