ਚੰਡੀਗੜ੍ਹ (ਪਾਂਡੇ)- ਹਰਿਆਣਾ ਵਿਧਾਨ ਸਭਾ ਕੰਪਲੈਕਸ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਘਿਰਾਓ ਕਰਨ ਅਤੇ ਨਾਅਰੇਬਾਜ਼ੀ ਕਰਨ ਦੇ ਮਾਮਲੇ ’ਚ ਵਿਧਾਨ ਸਭਾ ਸਕੱਤਰੇਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ 9 ਵਿਧਾਇਕਾਂ ਵਿਰੁੱਧ ਮੁਕੱਦਮਾ ਦਰਜ ਕਰਨ ਸਬੰਧੀ ਪੁਲਸ ਸਟੇਸ਼ਨ ਸੈਕਟਰ-3 ਚੰਡੀਗੜ੍ਹ ਵਿਚ ਸ਼ਿਕਾਇਤ ਦਿੱਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਬੀਤੀ 10 ਮਾਰਚ ਦੀ ਸ਼ਾਮ ਨੂੰ ਵਿਧਾਨ ਸਭਾ ਕੰਪਲੈਕਸ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਮੀਡੀਆ ਨੂੰ ਸੰਬੋਧਨ ਕਰਨ ਦੌਰਾਨ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਸਮੇਤ ਹੋਰ ਲੋਕਾਂ ਨੇ ਉਨ੍ਹਾਂ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸਰਕਾਰ ਖਿਲਾਫ ਨਾਅਰੇ ਲਾਏ।
ਇਹ ਵੀ ਪੜ੍ਹੋ : 'ਅਕਾਲੀ ਵਿਧਾਇਕਾਂ' ਖ਼ਿਲਾਫ਼ FIR ਦਰਜ ਕਰਵਾਏਗਾ 'ਹਰਿਆਣਾ', ਜਾਣੋ ਕੀ ਹੈ ਪੂਰਾ ਮਾਮਲਾ
ਹਾਲਾਂਕਿ ਮੁੱਖ ਮੰਤਰੀ ਦੇ ਸੁਰੱਖਿਆ ਮੁਲਾਜ਼ਮਾਂ ਨੇ ਸਾਵਧਾਨੀ ਵਰਤਦਿਆਂ ਤੁਰੰਤ ਮੁੱਖ ਮੰਤਰੀ ਨੂੰ ਉੱਥੋਂ ਰਵਾਨਾ ਕਰ ਦਿੱਤਾ ਸੀ। ਇਸ ਮਾਮਲੇ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਸਖਤ ਨੋਟਿਸ ਲੈਂਦਿਆਂ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਪੁਲਸ ਅਫ਼ਸਰਾਂ ਦੀ ਅਹਿਮ ਮੀਟਿੰਗ ਸੱਦੀ ਸੀ, ਜਿਸ ਵਿਚ ਉਕਤ ਵਿਧਾਇਕਾਂ ਖਿਲਾਫ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ।
ਇਹ ਵੀ ਪੜ੍ਹੋ : ਵਿਧਾਨ ਸਭਾ ਕੰਪਲੈਕਸ ’ਚ ਅਕਾਲੀ ਨੇਤਾਵਾਂ ਦਾ ਕਾਰਾ ਬੇਹੱਦ ਗੰਭੀਰ ਚਿੰਤਾ ਦਾ ਵਿਸ਼ਾ : ਵਿਜ
ਲੜਕੀਆਂ ਨੂੰ ਖੇਡਾਂ ਦੇ ਖੇਤਰ ’ਚ ਅੱਗੇ ਲਿਜਾਣ ਲਈ ਦੇਵਾਂਗੇ ਬਿਹਤਰ ਸਹੂਲਤਾਂ : ਬੀਬੀ ਜਗੀਰ ਕੌਰ
NEXT STORY