ਕਪੂਰਥਲਾ (ਭੂਸ਼ਣ/ਮਹਾਜਨ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੀ ਰਾਤ ਇਕ ਹਵਾਲਾਤੀ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਮ੍ਰਿਤਕ ਹਵਾਲਾਤੀ ਨੂੰ ਜਲੰਧਰ ਪੁਲਸ ਨੇ ਕਿਸੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੰਦ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਜਗਦੀਪ ਸਿੰਘ ਨੂੰ ਬੀਮਾਰੀ ਦੀ ਹਾਲਤ ’ਚ ਸਿਵਲ ਹਸਪਤਾਲ ਕਪੂਰਥਲਾ ’ਚ ਭਰਤੀ ਕਰਵਾਇਆ ਗਿਆ ਸੀ, ਜਿਸ ਦੀ ਸ਼ਨੀਵਾਰ ਦੇਰ ਰਾਤ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਸ਼ਰੇਆਮ ਕੁੜੀ ਵੱਲੋਂ ਕੀਤੇ ਗਏ ਹਵਾਈ ਫਾਇਰ ਦੇ ਮਾਮਲੇ 'ਚ ਸਾਹਮਣੇ ਆਈ ਹੈਰਾਨ ਕਰਦੀ ਗੱਲ
ਪੂਰੇ ਮਾਮਲੇ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰ ਮੈਂਬਰਾਂ ਨੇ ਜਲੰਧਰ ਪੁਲਸ ’ਤੇ ਉਸ ਨੂੰ ਝੂਠੇ ਮਾਮਲੇ ’ਚ ਫਸਾਉਣ ’ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਸਨ। ਐਤਵਾਰ ਨੂੰ ਡਾਕਟਰਾਂ ਦੇ ਬੋਰਡ ਨੇ ਮ੍ਰਿਤਕ ਹਵਾਲਾਤੀ ਗੁਰਪ੍ਰੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ। ਉਥੇ ਹੀ ਗੁਰਪ੍ਰੀਤ ਦੀ ਮਾਂ ਜਗਜੀਤ ਕੌਰ ਨੇ ਦੋਸ਼ ਲਗਾਇਆ ਕਿ ਜਮਸ਼ੇਰ ਪੁਲਸ ਨੇ ਰਿਮਾਂਡ ਦੌਰਾਨ ਉਸ ਨੂੰ ਬੂਰੀ ਤਰ੍ਹਾਂ ਟਾਰਚਰ ਕੀਤਾ ਹੈ, ਜਿਸ ਨਾਲ ਉਸ ਦੀ ਹਾਲਤ ਵਿਗੜ ਗਈ। ਉਥੇ ਹੀ ਐੱਸ. ਐੱਚ. ਓ. ਅਜਾਇਬ ਸਿੰਘ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਡਿਊਟੀ ਡਾਕਟਰ ਮੁਤਾਬਕ ਉਕਤ ਨੌਜਵਾਨ ਨਸ਼ੇ ਦਾ ਆਦੀ ਸੀ। ਦੋਸ਼ਾਂ ਤੋਂ ਬਾਅਦ ਜਿਊਡੀਸ਼ੀਅਲ ਮੈਜਿਸਟ੍ਰੇਟ ਫਰਸਟ ਕਲਾਸ ਮੋਨਿਕਾ ਰਾਣੀ ਦੀ ਨਿਗਰਾਣੀ 'ਚ ਤਿੰਨ ਮੈਂਬਰਾਂ ਦੇ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕੀਤਾ ਗਿਆ।
ਇਹ ਵੀ ਪੜ੍ਹੋ: ਸੁਲਤਾਲਪੁਰ ਲੋਧੀ ਵਿਖੇ ਵੱਡੀ ਵਾਰਦਾਤ, ਬਜ਼ੁਰਗ ਔਰਤ ਦੇ ਹੱਥ-ਪੈਰ ਬੰਨ੍ਹ ਬੇਰਹਿਮੀ ਨਾਲ ਕੀਤਾ ਕਤਲ
ਉਸ ਦੀ ਮਾਂ ਦੱਸਿਆ ਕਿ ਜਦੋਂ ਉਹ ਜੇਲ੍ਹ ਵਿਚ ਗੁਰਪ੍ਰੀਤ ਨੂੰ ਮਿਲਣ ਗਈ ਸੀ ਤਾਂ ਉਸ ਨੇ ਸਾਰੀ ਗੱਲ ਦੱਸੀ ਸੀ ਕਿ ਕਿਵੇਂ ਪੁਲਸ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਅੰਦਰੂਨੀ ਅੰਗਾਂ ਨੂੰ ਵੀ ਸੱਟ ਪਹੁੰਚਾਈ ਗਈ। ਮਾਂ ਦੇ ਦੋਸ਼ ਤੋਂ ਬਾਅਦ ਮੈਜਿਸਟ੍ਰੇਟ ਰਾਣੀ ਦੀ ਪ੍ਰਧਾਨਗੀ 'ਚ ਬਣੇ ਤਿੰਨ ਮੈਂਬਰੀ ਡਾਕਟਰਾਂ ਦੇ ਪੈਨਲ ਨੇ ਪੋਸਟਮਾਰਟਮ ਕੀਤਾ। ਡਾ. ਜਸਵਿੰਦਰ ਪਾਲ ਨੇ ਦੱਸਿਆ ਕਿ ਨੌਜਵਾਨ ਦੇ ਸਰੀਰ 'ਤੇ ਕਿਸੇ ਤਰ੍ਹਾਂ ਦੇ ਨਿਸ਼ਾਨ ਨਹੀਂ ਸਨ, ਉਸ ਦੇ ਪ੍ਰਾਈਵੇਟ ਪਾਰਟ ਨੂੰ ਨੁਕਸਾਨ ਪਹੁੰਚਾਉਣ ਦਾ ਵੀ ਕੋਈ ਨਿਸ਼ਾਨ ਨਹੀਂ ਮਿਲਿਆ ਹੈ। ਉਥੇ ਹੀ ਥਾਣਾ ਜਮਸ਼ੇਰ ਦੇ ਐੱਸ. ਐੱਚ. ਓ. ਅਜਾਇਬ ਸਿੰਘ ਦਾ ਕਹਿਣਾ ਹੈ ਕਿ ਦੁਸਹਿਰੇ ਤੋਂ ਪਹਿਲਾਂ ਇਕ ਸਕੂਟਰੀ ਚੋਰੀ ਹੋਈ ਸੀ। ਉਸੇ ਸਕੂਟਰੀ 'ਤੇ ਰਾਤ ਦੇ ਸਮੇਂ ਚਾਰ ਲੋਕ ਸਵਾਰ ਹੋ ਕੇ ਨਾ ਕੇ ਤੋਂ ਲੰਘ ਰਹੇ ਸਨ। ਉਸ ਸਮੇਂ ਗੁਰਪ੍ਰੀਤ ਸਿੰਘ ਮੌਕੇ ਤੋਂ ਭੱਜ ਗਿਆ ਸੀ ਜਦਕਿ ਤਿੰਨ ਲੋਕਾਂ ਨੂੰ ਫੜ ਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਮ੍ਰਿਤਕ ਗੁਰਪ੍ਰੀਤ ਦੀ ਮਾਂ ਦੇ ਉਨ੍ਹਾਂ 'ਤੇ ਲਗਾਏ ਦੋਸ਼ ਬੇਬੁਨਿਆਦ ਹਨ।
ਇਹ ਵੀ ਪੜ੍ਹੋ: 2024 ਦੇ ਚੋਣ ਫਿਨਾਲੇ ਤੋਂ ਪਹਿਲਾਂ ਅਗਲੇ 18 ਮਹੀਨਿਆਂ 'ਚ ਸਿਆਸੀ ਪਾਰਟੀਆਂ 'ਚ ਚੱਲੇਗੀ ‘ਸ਼ਹਿ-ਮਾਤ’ ਦੀ ਖੇਡ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਟਿਆਲਾ ’ਚ ਵਾਪਰਿਆ ਵੱਡਾ ਹਾਦਸਾ, ਕਾਰ ਸਵਾਰ ਕੁੜੀ-ਮੁੰਡੇ ਦੀ ਮੌਤ, ਦੇਖੋ ਰੌਂਗਟੇ ਖੜ੍ਹੇ ਕਰਦੀਆਂ ਤਸਵੀਰਾਂ
NEXT STORY