ਜਲੰਧਰ (ਸੋਨੂੰ)-ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਉਤਰਾਧਿਕਾਰੀ ਹਜ਼ੂਰ ਜਗਦੀਪ ਸਿੰਘ ਗਿੱਲ ਸ਼ੁੱਕਰਵਾਰ ਨੂੰ ਜਲੰਧਰ ਦੇ ਮਾਡਲ ਟਾਊਨ ਪਹੁੰਚੇ, ਜਿੱਥੇ ਉਨ੍ਹਾਂ ਜ਼ੋਨਲ ਸੈਕਟਰੀ ਸੁਨੀਲ ਤਲਵਾਰ ਨਾਲ ਮਾਂ ਦਾ ਦਿਹਾਂਤ ਹੋਣ 'ਤੇ ਦੁੱਖ਼ ਸਾਂਝਾ ਕੀਤਾ। ਜਿਵੇਂ ਹੀ ਹਜ਼ੂਰ ਜਸਦੀਪ ਸਿੰਘ ਗਿੱਲ ਦੇ ਪਹੁੰਚਣ ਦੀ ਖ਼ਬਰ ਪਹੁੰਚੀ ਤਾਂ ਸੰਗਤ ਉਨ੍ਹਾਂ ਦੇ ਦਰਸ਼ਨਾਂ ਲਈ ਇਕੱਠੀ ਹੋਈ। ਹਜ਼ੂਰ ਸਾਹਿਬ ਮਾਡਲ ਟਾਊਨ ਵਿਖੇ ਸ਼ਮਸ਼ਾਨਘਾਟ ਵਿਚ ਪਹੁੰਚੇ ਸਨ।

ਜਾਣਕਾਰੀ ਮੁਤਾਬਕ ਸੰਸਥਾ ਦੇ ਜ਼ੋਨਲ ਸਕੱਤਰ ਸੁਨੀਲ ਤਲਵਾੜ ਦੀ ਮਾਤਾ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਡੇਢ ਵਜੇ ਮਾਡਲ ਟਾਊਨ ਦੇ ਸ਼ਮਸ਼ਾਨਘਾਟ 'ਚ ਕੀਤਾ ਗਿਆ। ਸੁਨੀਲ ਤਲਵਾੜ ਡੇਰਾ ਬਾਬਾ ਬਿਆਸ ਦੇ ਲੰਬੇ ਸਮੇਂ ਤੋਂ ਸ਼ਰਧਾਲੂ ਸਨ। ਕ੍ਰਿਸ਼ਨਾ ਤਲਵਾੜ ਦੇ ਦਿਹਾਂਤ ਦੀ ਖ਼ਬਰ ਮਿਲਦੇ ਹੀ ਡੇਰਾ ਬਿਆਸ ਹਜ਼ੂਰ ਜਸਦੀਪ ਸਿੰਘ ਗਿੱਲ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਪਹੁੰਚੇ। ਸੁਨੀਲ ਤਲਵਾੜ ਦੀ ਮਾਤਾ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਪਰਿਵਾਰ ਅਤੇ ਜਾਣ-ਪਛਾਣ ਵਾਲਿਆਂ 'ਚ ਸੋਗ ਦਾ ਮਾਹੌਲ ਛਾ ਗਿਆ ਹੈ। ਪਰਿਵਾਰਕ ਮੈਂਬਰਾਂ ਤੋਂ ਇਲਾਵਾ, ਰਿਸ਼ਤੇਦਾਰ ਅਤੇ ਨਜ਼ਦੀਕੀ ਦੋਸਤ ਵੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ।





ਇਹ ਵੀ ਪੜ੍ਹੋ: LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
NEXT STORY