ਜਲਾਲਾਬਾਦ (ਸੇਤੀਆ, ਸੁਮਿਤ, ਟੀਨੂੰ) : ਬੀਤੇ ਦਿਨੀਂ ਜਲਾਲਾਬਾਦ ਹਲਕੇ ਦੇ ਪਿੰਡ ਟਿੰਡਾਵਾਲਾਂ ਨਾਲ ਸਬੰਧਤ ਪਰਿਵਾਰਕ ਮੈਂਬਰ ਪੰਜਾਬ ਸਰਕਾਰ ਦੇ ਯਤਨਾ ਸਦਕਾ ਮਹਾਰਾਸ਼ਟਰ ਸਰਕਾਰ ਦੀ ਪ੍ਰਵਾਨਗੀ ਤੋਂ ਬਾਅਦ ਹਜੂਰ ਸਾਹਿਬ ਤੋਂ ਵਾਪਸ ਘਰ ਪਰਤਨ 'ਚ ਕਾਮਯਾਬ ਹੋਏ ਹਨ। ਬੀਤੀ ਰਾਤ ਜਿਵੇਂ ਹੀ ਹਜੂਰ ਸਾਹਿਬ 'ਚ ਫਸੇ ਸ਼ਰਧਾਲੂਆਂ ਦੀ ਬਸ ਜਲਾਲਾਬਾਦ ਪਹੁੰਚੀ ਤਾਂ ਤਹਿਸੀਲਦਾਰ ਡੀ. ਪੀ. ਪਾਂਡੇ, ਨਾਇਬ ਤਹਿਸੀਲਦਾਰ ਬਲਦੇਵ ਸਿੰਘ, ਪ੍ਰਿੰਸੀਪਲ ਸੁਭਾਸ਼ ਸਿੰਘ ਦੀ ਅਗਵਾਈ ਹੇਠ ਉਕਤ ਸ਼ਰਧਾਲੂਆਂ ਨੂੰ ਜਾਂਚ ਲਈ ਹਸਪਤਾਲ ਪਹੁੰਚਾਇਆ ਗਿਆ।
ਜਾਣਕਾਰੀ ਅਨੁਸਾਰ ਹਲਕੇ ਦੇ ਪਿੰਡ ਟਿੰਡਾਵਾਲਾ ਅਤੇ ਹੋਰ ਨਜ਼ਦੀਕੀ ਪਿੰਡ ਨਾਲ ਸਬੰਧਤ ਜਸਪ੍ਰੀਤ ਸਿੰਘ, ਨਿਰਮਲ ਸਿੰਘ, ਹਨੀ ਕੁਮਾਰ, ਮਨਪ੍ਰੀਤ ਕੌਰ, ਸ਼ੁਖਵੰਤ ਕੌਰ, ਵੀਰਪਾਲ ਕੌਰ, ਅਮਨਪ੍ਰੀਤ ਕੌਰ, ਜਸਰੀਤ ਕੌਰ ਹਜੂਰ ਸਾਬਿਬ (ਨਾਦੇੜ) ਵਿਖੇ ਦਰਸ਼ਨਾਂ ਲਈ ਗਏ ਹੋਏ ਸਨ ਪਰ 22 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਭਰ 'ਚ ਲਾਕ ਡਾਊਨ ਦੇ ਦਿੱਤੇ ਹੁਕਮਾਂ ਤੋਂ ਬਾਅਦ ਉਕਤ ਸ਼ਰਧਾਲੂ ਉਥੇ ਹੀ ਫਸ ਗਏ ਸਨ। ਉਧਰ ਗੱਲਬਾਤ ਕਰਨ ਤੇ ਜਸਪ੍ਰੀਤ ਸਿੰਘ ਅਤੇ ਨਿਰਮਲ ਸਿੰਘ ਨੇ ਦੱਸਿਆ ਕਿ ਹਜੂਰ ਸਾਹਿਬ 'ਚ ਇਕ ਮਹੀਨੇ ਤੋਂ ਵੱਧ ਸਮਾਂ ਉਨ੍ਹਾਂ ਨੂੰ ਲਾਕ ਡਾਊਨ ਕਾਰਣ ਰਹਿਣਾ ਪਿਆ। ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੇ ਰਹਿਣ ਸਹਿਣ ਤੇ ਲੰਗਰ ਦਾ ਪੂਰਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾ ਸਦਕਾ ਉਹ ਆਪਣੇ ਘਰ ਪਰਤਣ 'ਚ ਕਾਮਯਾਬ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਿਦਾਇਤਾਂ ਅਨੁਸਾਰ ਉਨ੍ਹਾਂ ਨੂੰ ਜੋ ਵੀ ਨਿਯਮਾਂ ਦਾ ਪਾਲਣ ਕਰਨ ਲਈ ਕਿਹਾ ਜਾਵੇਗਾ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਯਮਾਂ ਦਾ ਪਾਲਣ ਕਰਨਗੇ।
ਉਧਰ ਸਿਵਲ ਹਸਪਤਾਲ ਦੇ ਨੋਡਲ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਾਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਜਾਂਚ ਲਈ ਹਸਪਤਾਲ 'ਚ ਕੁਆਰੰਟੀਨ ਕੀਤਾ ਗਿਆ ਹੈ। ਇਕ 2-3 ਦਿਨ ਮੁੱਢਲੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਇਨ੍ਹਾਂ ਨੂੰ 14 ਦਿਨਾਂ ਲਈ ਘਰ ਵਿਚ ਵੀ ਕੁਆਰੰਟੀਨ ਕੀਤਾ ਜਾਵੇਗਾ।
ਕੋਰੋਨਾ ਮੁਸੀਬਤ: ਪੰਜਾਬ ਦੀ ਇਸ ਕੰਪਨੀ ਨੇ ਬਹੁਤ ਹੀ ਘੱਟ ਲਾਗਤ ਵਿਚ ਤਿਆਰ ਕੀਤੀ ਸੇਫਟੀ ਕਿੱਟ
NEXT STORY