ਤਰਨਤਾਰਨ (ਰਮਨ)- ਨਸ਼ੇ ਦੇ ਆਦੀ ਐੱਚ.ਸੀ.ਵੀ (ਕਾਲਾ ਪੀਲੀਆ ਨਾਲ ਪੀੜਿਤ) ਦੇ ਪੀੜਤ ਹਵਾਲਾਤੀ ਦੀ ਜੇਲ੍ਹ 'ਚ ਸਿਹਤ ਖਰਾਬ ਹੋਣ ਤੋਂ ਬਾਅਦ ਜਦੋਂ ਉਸਨੂੰ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸੰਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਜਤਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਭਾਣ ਮਜਾਰਾ ਨਵਾਂ ਸ਼ਹਿਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ ਭਾਣਜਾ ਰਮਨ ਸੈਂਪਲਾਂ (33) ਪੁੱਤਰ ਸੁਰਿੰਦਰ ਕੁਮਾਰ ਵਾਸੀ ਰੋਕੜਾ ਢਾਹ ਜੋ ਨਸ਼ੇ ਕਰਨ ਦਾ ਆਦੀ ਸੀ ਅਤੇ ਉਸ ਦੇ ਖਿਲਾਫ ਬੀਤੀ 31 ਮਾਰਚ ਨੂੰ ਐਨਡੀਪੀਐਸ ਐਕਟ ਤਹਿਤ ਥਾਣਾ ਬਲਾਚੌਰ ਦੀ ਪੁਲਸ ਨੇ ਪਰਚਾ ਦਰਜ ਕੀਤਾ ਸੀ, ਜਿਸ ਨੂੰ ਬਾਅਦ 'ਚ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਦਲ ਦੇ ਮੌਜੂਦਾ ਕੌਂਸਲਰ ਨੂੰ ਗੋਲੀਆਂ ਨਾਲ ਭੁੰਨਿਆ
ਕਾਫੀ ਸਮੇਂ ਤੱਕ ਉਸ ਦਾ ਕੋਈ ਫੋਨ ਨਾ ਆਉਣ ਕਰਕੇ ਉਹ ਆਪਣੇ ਭਾਣਜੇ ਨਾਲ ਮੁਲਾਕਾਤ ਕਰਨ ਲਈ ਬੀਤੇ ਕੱਲ੍ਹ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੁੱਜਾ ਤਾਂ ਮੁਲਾਜ਼ਮਾਂ ਨੇ ਉਸ ਦੀ ਮੁਲਾਕਾਤ ਨਹੀਂ ਕਰਵਾਈ। ਜਿਸ ਤੋਂ ਬਾਅਦ ਜਦੋਂ ਉਹ ਵਾਪਸ ਬੱਸ ਅੱਡੇ ਗੋਇੰਦਵਾਲ ਸਾਹਿਬ ਵਿਖੇ ਪੁੱਜਾ ਤਾਂ ਕਿਸੇ ਵਿਅਕਤੀ ਵੱਲੋਂ ਮੇਰੇ ਮੋਬਾਈਲ ਫੋਨ ਉੱਪਰ ਫੋਨ ਕਰਕੇ ਸੂਚਨਾ ਦਿੱਤੀ ਗਈ ਕਿ ਰਮਣ ਸੈਂਪਲਾਂ ਜੋ ਐਚਸੀਵੀ ਬਿਮਾਰੀ ਨਾਲ ਪੀੜਤ ਸੀ, ਦੀ ਹਾਲਤ ਖਰਾਬ ਹੋਣ ਕਰਕੇ ਉਸਨੂੰ ਖਡੂਰ ਸਾਹਿਬ ਹਸਪਤਾਲ ਵਿਖੇ ਲਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਮੀਂਹ ਤੇ ਤੂਫ਼ਾਨ ਦੀ ਚਿਤਾਵਨੀ ਜਾਰੀ
ਇਸ ਵੇਲੇ ਰਮਣ ਸੈਂਪਲਾਂ ਦੀ ਲਾਸ਼ ਸਿਵਲ ਹਸਪਤਾਲ ਤਰਨ ਤਰਨ ਵਿਖੇ ਮੌਜੂਦ ਹੈ। ਜਤਿੰਦਰ ਸਿੰਘ ਨੇ ਦੱਸਿਆ ਕਿ ਇਸ ਸੂਚਨਾ ਮਿਲਣ ਤੋਂ ਬਾਅਦ ਉਹ ਜਦੋਂ ਸਿਵਲ ਹਸਪਤਾਲ ਤਰਨ ਤਰਨ ਵਿਖੇ ਪੁੱਜਾ ਤਾਂ ਉੱਥੇ ਜੇਲ੍ਹ ਦੇ ਕਰਮਚਾਰੀਆਂ ਨੇ ਦੱਸਿਆ ਕਿ ਰਮਣ ਸੈਂਪਲਾਂ ਜਿਸ ਦਾ ਜੇਲ੍ਹ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਦੀ ਤਬੀਅਤ ਖਰਾਬ ਹੋ ਗਈ ਸੀ ਜਿਸ ਨੂੰ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਵੱਲੋਂ ਜਾਰੀ ਹੋਇਆ ਅਹਿਮ ਨੋਟੀਫਿਕੇਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਗਜ਼ਰੀ ਲਾਈਫ ਸਟਾਈਲ ਦੀ ਸ਼ੌਕੀਨ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਮੁੜ ਗ੍ਰਿਫ਼ਤਾਰ
NEXT STORY