ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਦੀ ਐੱਚ.ਡੀ.ਐੱਫ.ਸੀ. ਬੈਂਕ ਦੀ ਬ੍ਰਾਂਚ 'ਚ ਕੰਮ ਕਰਦੇ ਇਕ ਹੋਰ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਕਾਕਾ ਰਾਮ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਬੈਂਕ 'ਚ ਕੰਮ ਕਰਦੀ ਇਕ ਬੀਬੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਬ੍ਰਾਂਚ ਮੈਨੇਜਰ ਸਮੇਤ ਬੈਂਕ 'ਚ ਕੰਮ ਕਰਦੇ 22 ਕਰਮਚਾਰੀਆਂ ਦੇ ਵੀ ਜਾਂਚ ਲਈ ਨਮੂਨੇ ਲਏ ਗਏ ਸਨ,ਜਿਨ੍ਹਾਂ 'ਚੋਂ 21 ਕਰਮਚਾਰੀਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਅਤੇ ਪਟਿਆਲਾ ਦੇ ਵਸਨੀਕ ਇਕ ਕਰਮਚਾਰੀ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।ਹੈਲਥ ਇੰਸਪੈਕਟਰ ਕਾਕਾ ਰਾਮ ਸ਼ਰਮਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਪਿੰਡ ਗਹਿਲਾਂ ਤੋਂ ਵੀ ਪਿੰਡ ਦੇ ਸਰਪੰਚ ਸਮੇਤ 30 ਵਿਅਕਤੀਆਂ ਦੀ ਜਾਂਚ ਲਈ ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ ਪਿੰਡ ਦੇ 29 ਵਿਅਕਤੀਆਂ ਦੇ ਨਮੂਨੇ ਨੈਗੇਟਿਵ ਪਾਏ ਗਏ ਅਤੇ ਇਕ ਵਿਅਕਤੀ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਖ਼ੇਤਾਂ ’ਚ ਸਬਜ਼ੀਆਂ ਦੇ ਝੁਲਸਣ ਨਾਲ ਦੁੱਗਣੇ ਹੋਏ ਭਾਅ, ਆਮ ਲੋਕ ਪਰੇਸ਼ਾਨ
NEXT STORY