ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਈ. ਜੀ. ਐੱਸ./ਏ. ਆਈ. ਈ./ਐੱਸ. ਟੀ. ਆਰ. ਅਧਿਆਪਕਾਂ ਦੇ ਆਗੂਆਂ ਸੂਬਾ ਕਮੇਟੀ ਮੈਂਬਰ ਧੀਰਜ ਕੁਮਾਰ, ਜ਼ਿਲਾ ਪ੍ਰਧਾਨ ਵਨੀਤ ਕੁਮਾਰ, ਬਲਾਕ ਮੁਕਤਸਰ-1 ਅਤੇ ਬਲਾਕ ਮੁਕਤਸਰ-2 ਦੇ ਪ੍ਰਧਾਨ ਬਲਜੀਤ ਕੌਰ ਅਤੇ ਰੇਖਾ ਰਾਣੀ ਨੇ ਸਾਂਝੇ ਬਿਆਨ 'ਚ ਕਿਹਾ ਕਿ 6 ਸਤੰਬਰ ਨੂੰ ਈ. ਜੀ. ਐੱਸ./ਏ. ਆਈ. ਈ./ਐੱਸ. ਟੀ. ਆਰ. ਅਧਿਆਪਕਾਂ ਦੇ ਵਫ਼ਦ ਦੀ ਮੀਟਿੰਗ ਚੰਡੀਗੜ੍ਹ ਵਿਖੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਹੋਈ।
ਮੀਟਿੰਗ ਵਿਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਆਪਣੇ ਕਥਿਤ ਤਾਨਾਸ਼ਾਹੀ ਰਵੱਈਏ ਅਨੁਸਾਰ ਵਿਵਹਾਰ ਕਰਦਿਆਂ ਵਫ਼ਦ ਨੂੰ ਨਰਸਰੀ ਕਲਾਸਾਂ ਦੇਣ ਤੋਂ ਬਿਲਕੁਲ ਸਾਫ਼ ਇਨਕਾਰ ਕਰਦੇ ਹੋਏ ਆਖਿਆ ਕਿ ਉਨ੍ਹਾਂ ਕੋਲ ਪਿਛਲੇ 10 ਸਾਲਾਂ ਤੋਂ ਸਿੱਖਿਆ ਮਹਿਕਮੇ ਵਿਚ ਨਿਗੂਣੀਆਂ ਜਿਹੀਆਂ ਤਨਖਾਹਾਂ ਉੱਪਰ ਕੰਮ ਕਰਦੇ ਈ. ਜੀ. ਐੱਸ./ਏ. ਆਈ. ਈ./ਐੱਸ. ਟੀ. ਆਰ. ਅਧਿਆਪਕਾਂ ਲਈ ਨਰਸਰੀ ਕਲਾਸਾਂ ਦੇਣ ਲਈ ਕੋਈ ਤਜਵੀਜ਼ ਨਹੀਂ ਹੈ ਅਤੇ ਨਾ ਹੀ ਸਰਕਾਰ ਵੱਲੋਂ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਕੋਈ ਲਾਲਿਸੀ ਤਿਆਰ ਕਰਨ ਲਈ ਕਿਹਾ ਗਿਆ ਹੈ, ਜਿਸ ਵਿਚ ਨਰਸਰੀ ਕਲਾਸਾਂ ਵਿਚ ਈ. ਜੀ. ਐੱਸ./ਏ. ਆਈ. ਈ./ਐੱਸ. ਟੀ. ਆਰ. ਵਾਲੰਟੀਅਰਾਂ ਨੂੰ ਸ਼ਿਫ਼ਟ ਕੀਤਾ ਜਾਵੇ।
ਆਗੂਆਂ ਨੇ ਦੋਸ਼ ਲਾਇਆ ਕਿ ਸਿੱਖਿਆ ਸਕੱਤਰ ਨੇ ਇਥੋਂ ਤੱਕ ਕਹਿ ਦਿੱਤਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਆਖੇਗੀ ਤਾਂ ਵੀ ਉਹ ਪਾਲਿਸੀ ਦੇ ਵਿਚ ਈ. ਜੀ. ਐੱਸ./ਏ. ਆਈ. ਈ./ਐੱਸ. ਟੀ. ਆਰ. ਅਧਿਆਪਕਾਂ ਨੂੰ ਸ਼ਾਮਿਲ ਨਹੀਂ ਕਰਨਗੇ ਪਰ ਜਦੋਂ ਵਫ਼ਦ ਨੇ ਕਿਹਾ ਕਿ ਫ਼ਿਰ ਉਨ੍ਹਾਂ ਨੂੰ ਸਕੂਲਾਂ ਤੋਂ ਫਾਰਗ ਹੀ ਕਰ ਦਿਓ ਤਾਂ ਉਨ੍ਹਾਂ ਆਖਿਆ ਕਿ ਉਹ ਸਕੂਲਾਂ ਤੋਂ ਵਾਲੰਟੀਅਰਾਂ ਨੂੰ ਫਾਰਗ ਨਹੀਂ ਕਰ ਸਕਦੇ। ਵਰਣਨਯੋਗ ਹੈ ਕਿ ਸੂਬੇ ਦੇ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿਚ ਇਹ ਵਾਲੰਟੀਅਰ ਕਮ ਅਧਿਆਪਕ 5000 ਰੁਪਏ ਪ੍ਰਤੀ ਮਹੀਨਾ ਆਪਣੀਆਂ ਸੇਵਾਵਾਂ ਦੇ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਸਿੱਖਿਆ ਸਕੱਤਰ ਦੇ ਇਸ ਤਾਨਾਸ਼ਾਹੀ ਰਵੱਈਏ ਦੇ ਖਿਲਾਫ ਜਥੇਬੰਦੀ ਵੱਲੋਂ ਜ਼ਿਲਾ ਪੱਧਰ 'ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਇਸ ਮੌਕੇ ਨਰਿੰਦਰ ਕੌਰ, ਪਰਮਿੰਦਰ ਸਿੰਘ, ਪਰਵਿੰਦਰ ਸਿੰਘ, ਅਨੂਪ ਕੁਮਾਰ, ਪ੍ਰਵੀਨ ਰਾਣੀ, ਸਤੋਸ਼ ਸਿੰਘ ਆਦਿ ਅਧਿਆਪਕ ਹਾਜ਼ਰ ਸਨ।
ਸਟੇਜ 'ਤੇ ਖੜ੍ਹੇ ਹੋ ਕੇ ਕਾਂਗਰਸੀ ਵਿਧਾਇਕ ਰਮਨਜੀਤ ਸਿੱਕੀ ਨੇ ਮੰਗੀ ਮੁਆਫੀ, ਜਾਣੋ ਕੀ ਹੈ ਮਾਮਲਾ (ਵੀਡੀਓ)
NEXT STORY