ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ-ਚੰਡੀਗੜ੍ਹ ਹਾਈਵੇਅ ’ਤੇ ਸੜਕ ਹਾਦਸੇ ’ਚ ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਜਗਤਾਰ ਸਿੰਘ (38) ਦੀ ਮੌਤ ਹੋ ਗਈ। ਉਸ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਹ ਘਟਨਾ ਸਿੰਘ ਭਗਵੰਤਪੁਰ ਥਾਣੇ ਦੇ ਅਧਿਕਾਰ ਖੇਤਰ ਵਿਚ ਪੈਂਦੇ ਪਿੰਡ ਭਾਗੋਂ ਮਾਜਰਾ ਨੇੜੇ ਵਾਪਰੀ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ, ਹੈੱਡ ਕਾਂਸਟੇਬਲ ਜਗਤਾਰ ਸਿੰਘ ਰੂਪਨਗਰ ਜ਼ਿਲ੍ਹਾ ਜੇਲ ’ਚ ਆਪਣੀ ਡਿਊਟੀ ਪੂਰੀ ਕਰਨ ਤੋਂ ਬਾਅਦ ਆਪਣੇ ਸਕੂਟਰ ’ਤੇ ਘਰ ਵਾਪਸ ਆ ਰਿਹਾ ਸੀ ਅਤੇ ਜਿਵੇਂ ਹੀ ਉਹ ਆਪਣੇ ਪਿੰਡ ਭਾਗੋ ਮਾਜਰਾ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਜਗਤਾਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ ਪਹਿਲੀ ਵਾਰ ਬੱਚਿਆਂ ਦਾ ਵਿਧਾਨ ਸਭਾ ਸੈਸ਼ਨ, ਸਿਆਸਤਦਾਨਾਂ ਦੇ ਰੂਪ 'ਚ ਵਿਚਰੇ ਵਿਦਿਆਰਥੀ
ਸਥਾਨਕ ਲੋਕਾਂ ਨੇ ਉਸ ਨੂੰ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ, ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਤਾਰ ਸਿੰਘ ਦੀ ਮੌਤ ਚੰਡੀਗੜ੍ਹ ਪੀ. ਜੀ. ਆਈ. ’ਚ ਇਲਾਜ ਦੌਰਾਨ ਹੋਈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ, ਰੂਪਨਗਰ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ। ਥਾਣਾ ਸਿੰਘ ਭਗਵੰਤਪੁਰ ਦੇ ਪੁਲਸ ਸਟੇਸ਼ਨ ’ਚ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਅਤੇ ਪੁਲਸ ਅਨੁਸਾਰ ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਨਾਲ ਜੁੜੀ ਅਹਿਮ ਖ਼ਬਰ, ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਜਬਰ-ਜ਼ਨਾਹ ਤੇ ਕਤਲ ਕਾਂਡ ਨਾਲ ਦਹਿਲਿਆ ਪੰਜਾਬ, ਮਾਂਪਿਆਂ ਦੀ ਉਡੀ ਨੀਂਦ
NEXT STORY