ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਰੁਖ਼ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਜਾਲ ਵਿਛਾ ਕੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਉਸਨੂੰ ਅੱਜ ਮੋਹਾਲੀ ਦੀ ਅਦਾਲਤ ਵੱਲੋਂ ਦੋਸ਼ੀ ਠਹਿਰਾਉਂਦਿਆਂ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੇ ਜ਼ਮਾਨਤ ਦੇਣ ਵਿੱਚ ਮਦਦ ਕਰਨ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਰਿਪੋਰਟ ਸ਼ਿਕਾਇਤਕਰਤਾ ਵੱਲੋਂ ਵਿਜੀਲੈਂਸ ਵਿਭਾਗ ਕੋਲ ਕੀਤੀ ਗਈ ਸੀ। ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ 3000 ਰੁਪਏ ਰਿਸ਼ਵਤ ਦਿੱਤੀ ਗਈ ਸੀ ਅਤੇ ਇਸ ਸਬੰਧੀ ਉਸਦੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਅਤੇ ਸਰਕਾਰੀ ਅਧਿਕਾਰੀਆਂ/ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਕੋਲੋਂ 3000 ਰੁਪਏ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ ਅਤੇ ਉਸਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
ਲੁਧਿਆਣਾ: ਕੋਤਵਾਲੀ ਇਲਾਕੇ 'ਚ ਚੋਰਾਂ-ਲੁਟੇਰਿਆਂ ਦੀ ਦਹਿਸ਼ਤ, 6 ਦੁਕਾਨਾਂ ਦੇ ਤੋੜੇ ਤਾਲੇ; 5 ਲੱਖ ਤੋਂ ਵੱਧ ਦੀ ਨਕਦੀ ਚੋਰੀ
NEXT STORY