ਚੰਡੀਗੜ੍ਹ (ਸੁਸ਼ੀਲ) : ਪੰਜਾਬ ਯੂਨੀਵਰਸਿਟੀ ਦੇ ਬੋਟੈਨੀਕਲ ਗਾਰਡਨ ਵਿਚ ਸ਼ੁੱਕਰਵਾਰ ਸ਼ਾਮ ਪੰਜਾਬ ਪੁਲਸ ਦੇ ਇਕ ਹੈੱਡ ਕਾਂਸਟੇਬਲ ਨੇ ਆਪਣੀ ਸਰਵਿਸ ਰਾਈਫਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਗੋਲੀ ਸਿਰ ਦੇ ਆਰ-ਪਾਰ ਹੋ ਗਈ। ਉਸ ਨੂੰ ਖੂਨ ਨਾਲ ਲੱਥਪੱਥ ਹਾਲਤ ਵਿਚ ਸੈਕਟਰ-16 ਦੇ ਜਨਰਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਅੰਮ੍ਰਿਤਸਰ ਵਾਸੀ ਗੁਰਮੰਗਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪੀ.ਯੂ. ਦੇ ਬੌਟਨੀ ਵਿਭਾਗ ਦੇ ਹੈੱਡ ਮਾਲੀ ਸ਼ੇਰ ਸਿੰਘ ਨੂੰ ਧਮਕੀ ਮਿਲਣ ਤੋਂ ਬਾਅਦ ਗੁਰਮੰਗਲ ਸਿੰਘ ਨੂੰ ਉਸ ਦੀ ਸੁਰੱਖਿਆ ਲਈ ਪੀ.ਐੱਸ.ਓ. ਵਜੋਂ ਤਾਇਨਾਤ ਕੀਤਾ ਗਿਆ ਸੀ। ਉਹ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਉਸ ਨਾਲ ਡਿਊਟੀ ਕਰ ਰਿਹਾ ਸੀ। ਸ਼ੁੱਕਰਵਾਰ ਸ਼ਾਮ ਨੂੰ ਬੋਟੈਨੀਕਲ ਗਾਰਡਨ ਵਿਚ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਉੱਥੇ ਮੌਜੂਦ ਮਾਲੀ ਅਤੇ ਹੋਰ ਲੋਕ ਮੌਕੇ ’ਤੇ ਪਹੁੰਚੇ ਤਾਂ ਗੁਰਮੰਗਲ ਸਿੰਘ ਜ਼ਮੀਨ ’ਤੇ ਖੂਨ ਨਾਲ ਲੱਥਪੱਥ ਪਿਆ ਸੀ। ਸੂਚਨਾ ਮਿਲਣ ’ਤੇ ਸੈਕਟਰ-11 ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਸ ਨੂੰ ਘਟਨਾ ਸਥਾਨ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਮ੍ਰਿਤਕ ਦਾ ਮੋਬਾਈਲ ਫੋਨ ਕਬਜ਼ੇ ਵਿਚ ਲੈ ਕੇ ਉਸ ਦੀਆਂ ਆਖ਼ਰੀ ਕਾਲਾਂ ਅਤੇ ਗੱਲਬਾਤ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਮੁਰਦਾਘਰ ਵਿਚ ਰਖਵਾ ਕੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਖ਼ੁਦਕੁਸ਼ੀ ਦਾ ਕਾਰਨ ਸਪੱਸ਼ਟ ਨਹੀਂ, ਪੁਲਸ ਜਾਂਚ ’ਚ ਜੁਟੀ
ਗੁਰਮੰਗਲ ਸਿੰਘ ਵੱਲੋਂ ਇਹ ਕਦਮ ਚੁੱਕਣ ਪਿੱਛੇ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ। ਪੁਲਸ ਨਿੱਜੀ ਅਤੇ ਪਰਿਵਾਰਕ ਪਰੇਸ਼ਾਨੀ ਸਮੇਤ ਹੋਰ ਸੰਭਾਵਿਤ ਕਾਰਨਾਂ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਅਤੇ ਸਬੰਧਤ ਵਿਅਕਤੀਆਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ।
ਫਰਜ਼ੀ CIA ਮੁਲਾਜ਼ਮ ਬਣ ਕੇ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਹੋਮਗਾਰਡ ਜਵਾਨ ਸਮੇਤ 4 ਗ੍ਰਿਫ਼ਤਾਰ
NEXT STORY