ਅੰਮ੍ਰਿਤਸਰ (ਸਰਬਜੀਤ) - 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਗੰਭੀਰ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਹੈ ਕਿ ਗੁਰੂ ਸਾਹਿਬ ਦੇ ਸਤਿਕਾਰ ਨਾਲ ਜੁੜੇ ਇਸ ਸੰਵੇਦਨਸ਼ੀਲ ਮਸਲੇ ’ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ। ਜਥੇਦਾਰ ਸਾਹਿਬ ਨੇ ਕਿਹਾ ਕਿ ਜਦੋਂ ਇਸ ਮਾਮਲੇ ’ਚ ਐੱਫ. ਆਈ. ਆਰ. ਦਰਜ ਹੋਈ ਸੀ, ਉਨ੍ਹਾਂ ਉਦੋਂ ਵੀ ਇਹ ਮੰਗ ਕੀਤੀ ਸੀ ਕਿ ਇਸ ਪੂਰੇ ਮਾਮਲੇ ਦੀ ਸੱਚਾਈ ਸੰਗਤ ਦੇ ਸਾਹਮਣੇ ਆਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਮੌਕੇ ਸ਼ਮਸ਼ਾਨਘਾਟ 'ਚ ਭੁੱਲ ਕੇ ਵੀ ਨਾ ਜਾਣ ਇਹ ਲੋਕ, ਨਹੀਂ ਤਾਂ...
ਉਨ੍ਹਾਂ ਕਿਹਾ ਕਿ ਭਾਵੇਂ ਇਹ ਪ੍ਰਬੰਧਕੀ ਮਾਮਲਾ ਹੋਵੇ ਜਾਂ ਗਬਨ ਦਾ, ਇਸ ਦਾ ਨਿਪਟਾਰਾ ਹੋਣਾ ਸਮੇਂ ਦੀ ਸਭ ਤੋਂ ਵੱਧ ਜ਼ਰੂਰਤ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਕ ਵਿਧੀ-ਵਿਧਾਨ ਹੈ, ਜਿਸ ਤਹਿਤ ਕਿਸੇ ਵੀ ਸਥਾਨ ’ਤੇ ਪਾਵਨ ਸਰੂਪ ਦੇਣ ਤੋਂ ਪਹਿਲਾਂ ਉੱਥੋਂ ਦੀ ਮਰਿਆਦਾ ਦਾ ਮੁਆਇਨਾ ਕੀਤਾ ਜਾਂਦਾ ਹੈ। ਜੇਕਰ ਉੱਥੇ ਕੋਈ ਘਾਟ ਹੈ, ਤਾਂ ਉੱਥੇ ਪ੍ਰਕਾਸ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਾਰੀਆਂ ਸਿਆਸੀ ਧਿਰਾਂ, ਚਾਹੇ ਉਹ ਅਕਾਲੀ ਦਲ ਹੋਵੇ, ਆਮ ਆਦਮੀ ਪਾਰਟੀ ਜਾਂ ਕੋਈ ਹੋਰ, ਨੂੰ ਸਖ਼ਤ ਤਾੜਨਾ ਕੀਤੀ ਕਿ ਗੁਰੂ ਸਾਹਿਬ ਦੇ ਅਦਬ-ਸਤਿਕਾਰ ਦੇ ਮਾਮਲੇ ’ਤੇ ਰਾਜਨੀਤਿਕ ਰੋਟੀਆਂ ਨਾ ਸੇਕੀਆਂ ਜਾਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੇ ਸਾਂਝੇ ਗੁਰੂ ਹਨ ਅਤੇ ਉਨ੍ਹਾਂ ਦੀ ਮਰਿਆਦਾ ਨੂੰ ਮੁੱਖ ਰੱਖਣਾ ਹਰ ਸਿੱਖ ਅਤੇ ਸੰਸਥਾ ਦਾ ਮੁੱਢਲਾ ਫ਼ਰਜ਼ ਬਣਦਾ ਹੈ।
ਇਹ ਵੀ ਪੜ੍ਹੋ : 16, 17, 18, 19, 20 ਜਨਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹੋਰ ਪਵੇਗੀ ਹੱਢ ਚੀਰਵੀਂ ਠੰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੁਅੱਤਲ DIG ਭੁੱਲਰ ਨੇ ਪਿਤਾ ਤੇ ਧੀ ਦੇ 10 ਬੈਂਕ ਖਾਤਿਆਂ ਨੂੰ ਡੀ-ਫ੍ਰੀਜ਼ ਕਰਨ ਦੀ ਦਾਇਰ ਕੀਤੀ ਅਰਜ਼ੀ
NEXT STORY