ਮੋਹਾਲੀ (ਵੈੱਬ ਡੈਸਕ)- ਮੋਹਾਲੀ ਵਿਚ ਦਿਨ-ਦਿਹਾੜੇ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਉਕਤ ਵਾਰਦਾਤ ਮੋਹਾਲੀ ਦੇ ਕੁੰਭੜਾ ਵਿਚ ਵਾਪਰੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਰ ਵਿਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਕੁਹਾੜੀ ਅਤੇ ਤੇਜ਼ਧਾਰ ਕਿਰਚ ਨਾਲ ਹੈੱਡ ਮਾਸਟਰ 'ਤੇ ਤਿੱਖੇ ਵਾਰ ਕੀਤੇ। ਗੰਭੀਰ ਸੱਟਾਂ ਲੱਗਣ ਕਾਰਨ ਹੈੱਡ ਮਾਸਟਰ ਦੀ ਮੌਕੇ ਉਤੇ ਹੀ ਮੌਤ ਹੋ ਗਈ। ਵਾਰਦਾਤ ਮਗਰੋਂ ਮੁਲਜ਼ਮ ਕਾਰ ਵਿਚ ਬੈਠ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਟੀਮ ਨੇ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
ਮ੍ਰਿਤਕ ਹੈੱਡ ਮਾਸਟਰ ਦੀ ਪਛਾਣ ਗੁਰਸੇਵਕ ਸਿੰਘ ਦੇ ਰੂਪ ਵਿਚ ਹੋਈ ਹੈ, ਜੋਕਿ ਕੁੰਭੜਾ ਸਥਿਤ ਸਰਕਾਰੀ ਸਕੂਲ ਵਿਚ ਹੈੱਡ ਮਾਸਟਰ ਦੇ ਅਹੁਦੇ 'ਤੇ ਤਾਇਨਾਤ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਸਕੂਲ ਨਾਲ ਸਬੰਧਤ ਕੰਮ ਦੇ ਸਿਲਸਿਲੇ ਵਿਚ ਉਥੇ ਮੌਜੂਦ ਸਨ, ਇਸੇ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਕੇ ਹਮਲਾ ਕਰ ਦਿੱਤਾ, ਜਿਸ ਕਰਕੇ ਮਾਸਟਰ ਦੀ ਮੌਤ ਹੋ ਗਈ।
ਕਾਰ 'ਚ ਸਵਾਰ ਹੋ ਕੇ ਪਹੁੰਚੇ ਸਨ ਹਮਲਾਵਰ
ਸ਼ੁਰੂਆਤੀ ਜਾਣਕਾਰੀ ਮੁਤਾਬਕ ਦੋਸ਼ੀ ਇਕ ਕਾਰ ਵਿਚ ਸਵਾਰ ਹੋ ਕੇ ਆਏ ਸਨ। ਉਨ੍ਹਾਂ ਨੇ ਗੁਰਸੇਵਕ ਸਿੰਘ ਨੂੰ ਨਿਸ਼ਾਨਾ ਬਣਾ ਕੇ ਅਚਾਨਕ ਹਮਲਾ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਉਸੇ ਕਾਰ 'ਚ ਬੈਠ ਕੇ ਫਰਾਰ ਹੋ ਗਏ। ਪੁਲਸ ਹੁਣ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੀ ਕਾਰ ਦਾ ਪਤਾ ਲਗਾਉਣ ਵਿਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
ਪੁਲਸ ਖੰਗਾਲ ਰਹੀ CCTV
ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਸੀਨੀਅਰ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਸ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਜ਼ਰੂਰੀ ਸਬੂਤ ਇਕੱਠੇ ਕੀਤੇ। ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
NEXT STORY