ਚੰਡੀਗੜ੍ਹ : ਪੰਜਾਬ ਦੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਪੁੱਟਦਿਆਂ, ਹੁਣ ਤੋਂ ਸੂਬੇ ਭਰ ਦੇ ਸਾਰੇ ਮੁੱਢਲੇ ਸਿਹਤ ਕੇਂਦਰਾਂ ਅਤੇ ਵੈਲਨੈੱਸ ਕੇਂਦਰਾਂ 'ਚ ਈ. ਸੀ. ਜੀ. ਦੀ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਇਸ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬ੍ਰਹਮ ਮਹਿੰਦਰਾ ਨੇ ਸਿਵਲ ਸਰਜਨਾਂ ਦੀ ਮਹੀਨਾਵਾਰ ਰੀਵਿਊ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਕੀਤਾ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਅਸੀਂ ਮੁੱਢਲੇ ਸਿਹਤ ਕੇਂਦਰਾਂ ਅਤੇ ਵੈਲਨੈੱਸ ਕੇਂਦਰਾਂ 'ਚ ਈ. ਸੀ. ਜੀ. ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਯੋਗ ਹੋਵਾਂਗੇ। ਉਨ੍ਹਾਂ ਕਿਹਾ ਕਿ ਸੂਬੇ 'ਚ ਪਿਛਲੇ ਸਮੇਂ ਦੌਰਾਨ ਕਦੇ ਵੀ ਈ. ਸੀ. ਜੀ. ਦੀ ਸੁਵਿਧਾ ਇਨ੍ਹਾਂ ਕੇਂਦਰਾਂ 'ਚ ਮੁਹੱਈਆ ਨਹੀਂ ਕਰਵਾਈ ਗਈ ਹੈ, ਜਦੋਂ ਕਿ ਹੈਲਥ ਵੈਲਨੈੱਸ ਕੇਂਦਰਾਂ 'ਚ 5000 ਦੀ ਆਬਾਦੀ ਨੂੰ ਅਤੇ ਮੁੱਢਲਾ ਸਿਹਤ ਕੇਂਦਰਾਂ 'ਚ 30,000 ਦੀ ਆਬਾਦੀ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਪੇਂਡੂ ਇਲਾਕਿਆਂ ਦੇ ਲੋਕ ਵੀ ਦਿਲ ਦੀਆਂ ਸਮੱਸਿਆਵਾਂ ਸਬੰਧੀ ਸਿਹਤ ਕੇਂਦਰਾਂ 'ਚ ਆਪਣੀ ਜਾਂਚ ਕਰਵਾ ਸਕਦੇ ਹਨ।
ਸਿਹਤ ਮੰਤਰੀ ਨੇ ਇਹ ਵੀ ਦੱÎਸਿਆ ਕਿ ਵੈਲਨੈੱਸ ਕੇਂਦਰਾਂ 'ਚ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ 'ਚ ਮਜ਼ਬੂਤੀ ਲਿਆਉਣ ਲਈ ਹਰੇਕ ਕੇਂਦਰ 'ਚ ਜਲਦ ਹੀ 166 ਸਟਾਫ਼ ਨਰਸਾਂ ਨੂੰ ਕਮਿਊਨਿਟੀ ਹੈਲਥ ਅਫ਼ਸਰ ਵਜੋਂ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਸਟਾਫ਼ ਨਰਸਾਂ ਨੂੰ 12 ਆਮ ਬੀਮਾਰੀਆਂ ਸਬੰਧੀ ਮੁੱਢਲੀ ਸੇਵਾ ਪ੍ਰਦਾਨ ਕਰਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ।
ਅਧਿਆਪਕ ਸੂਬਾ ਕਨਵੀਨਰ ਬਸੋਤਾ ਦਾ ਦੂਰ ਤਬਾਦਲਾ, ਕਈ ਹੋਣਗੇ ਡਿਸਮਿਸ
NEXT STORY